‘ਆਪ’ ਵਿਧਾਇਕ ਦਹੀਆ ਨੇ ਸਰਕਾਰੀ ਦਫ਼ਤਰਾਂ ਵਿੱਚ ਕੀਤੀ ਛਾਪੇਮਾਰੀ, ਅਧਿਕਾਰੀ ਪਾਏ ਗਏ ਗੈਰ ਹਾਜ਼ਿਰ

 ‘ਆਪ’ ਵਿਧਾਇਕ ਦਹੀਆ ਨੇ ਸਰਕਾਰੀ ਦਫ਼ਤਰਾਂ ਵਿੱਚ ਕੀਤੀ ਛਾਪੇਮਾਰੀ, ਅਧਿਕਾਰੀ ਪਾਏ ਗਏ ਗੈਰ ਹਾਜ਼ਿਰ

ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਤਹਿਤ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਅਚਾਨਕ ਵੱਖ ਵੱਖ ਵਿਭਾਗ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸਰਕਾਰੀ ਅਧਿਕਾਰੀ ਗ਼ੈਰ ਹਾਜ਼ਿਰ ਪਾਏ ਗਏ।

ਇਸ ਬਾਰੇ ਵਿਧਾਇਕ ਨੇ ਦੱਸਿਆ ਕਿ ਉਹਨਾਂ ਵੱਲੋਂ ਸਭ ਤੋਂ ਪਹਿਲਾਂ ਪੁਲਿਸ ਥਾਣੇ ਛਾਪਾ ਮਾਰਿਆ ਗਿਆ, ਜਿੱਥੇ ਐਸਐਚਓ ਅਤੇ ਮੁਨਸ਼ੀ ਗ਼ੈਰ ਹਾਜ਼ਿਰ ਪਾਏ ਗਏ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਦਫਤਰ ਅਤੇ ਤਹਿਸੀਲ ਦਫ਼ਤਰ ਵਿੱਚ ਕੋਈ ਵੀ ਮੁਲਾਜ਼ਮ ਹਾਜ਼ਿਰ ਨਹੀਂ ਸੀ।

ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲ ਸਮੇਤ ਕਈ ਦਫਤਰਾਂ ਵਿੱਚ ਮੁਲਾਜ਼ਮ ਗ਼ੈਰ ਹਾਜ਼ਰ ਸਨ। ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਆਮ ਲੋਕਾਂ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗੀ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

Leave a Reply

Your email address will not be published.