News

‘ਆਪ’ ਵੱਲੋਂ ਛੇ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਅਗਲੇ ਦੋ ਸਾਲਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਸਣੇ ਛੇ ਸੂਬਿਆਂ ਵਿੱਚ ਚੋਣ ਲੜੇਗੀ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਅਗਲੇ ਦੋ ਸਾਲਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿੱਚ ਚੋਣਾਂ ਲੜੇਗੀ।

ਦਸ ਦਈਏ ਕਿ ਛੇ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਦੋ ਸਾਲਾਂ ਬਾਅਦ ਛੇ ਸੂਬਿਆਂ ਵਿੱਚ ਇਕੋ ਸਮੇਂ ਚੋਣਾਂ ਹੋਣਗੀਆਂ। ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਤੋਂ ਇਲਾਵਾ ਹੋਰ ਰਾਸ਼ਟਰੀ ਪਾਰਟੀਆਂ ਨੇ ਵੀ ਇਹਨਾਂ ਚੋਣਾਂ ਵਿੱਚ ਲੜਨ ਦਾ ਫ਼ੈਸਲਾ ਲਿਆ ਹੈ।

ਏਐਨਆਈ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਹੋਈ ਆਮ ਆਦਮੀ ਪਾਰਟੀ ਦੀ ਨੈਸ਼ਨਲ ਕੌਂਸਲ ਬੈਠਕ ਵਿੱਚ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਹੈ।

Click to comment

Leave a Reply

Your email address will not be published. Required fields are marked *

Most Popular

To Top