‘ਆਪ’ ਸਰਕਾਰ ਛੇ ਮਹੀਨਿਆਂ ‘ਚ ਹੀ ਹੋਈ ਬੇਨਕਾਬ, ਲੋਕਾਂ ਦੀਆਂ ਆਸਾਂ ’ਤੇ ਖਰੀ ਨਹੀਂ ਉਤਰੀ: ਭਾਜਪਾ

 ‘ਆਪ’ ਸਰਕਾਰ ਛੇ ਮਹੀਨਿਆਂ ‘ਚ ਹੀ ਹੋਈ ਬੇਨਕਾਬ, ਲੋਕਾਂ ਦੀਆਂ ਆਸਾਂ ’ਤੇ ਖਰੀ ਨਹੀਂ ਉਤਰੀ: ਭਾਜਪਾ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਸੈਸ਼ਨ ਨੂੰ ਪੰਜਾਬ ਦੇ ਲੋਕਾਂ ਦਾ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾਉਣ ਲਈ ਸਿਆਸੀ ਧੋਖਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ, ‘ਆਪ’ ਸਰਕਾਰ ਛੇ ਮਹੀਨਿਆਂ ਦੇ ਕਾਰਜਕਾਲ ਮਗਰੋਂ ਬੇਨਕਾਬ ਹੋ ਚੁੱਕੀ ਹੈ। ਤਰੁਣ ਚੁੱਘ ਨੇ ਕਿਹਾ ਕਿ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਵਿੱਚ ਅਸਫ਼ਲ ਰਹੀ ‘ਆਪ’ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ।

General election 2019: SAD may field Sukhbir Singh Badal from Bathinda or  Ferozpur | Sukhbir Singh Badal

ਇਸ ਦੌਰਾਨ ਤਰੁਣ ਚੁੱਘ ਨੇ ‘ਆਪ’ ਦੇ ਉਹਨਾਂ ਵਿਧਾਇਕਾਂ ਦੇ ਮੋਬਾਇਲਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਜਿਹਨਾਂ ਨੇ ਭਾਜਪਾ ਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦਾ ਇਲਜ਼ਾਮ ਲਾਇਆ ਸੀ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਸੱਦੇ ਇਜਲਾਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਪੁਸ਼ਟੀ ਸਿਰਫ਼ ਸੀਬੀਆਈ ਜਾਂ ਹਾਈ ਕੋਰਟ ਦੀ ਨਿਗਰਾਨ ਹੇਠ ਜਾਂਚ ਵਿੱਚ ਹੀ ਹੋ ਸਕਦੀ ਹੈ ਤੇ ਇੰਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਕੋਈ ਲਾਹਾ ਨਹੀਂ ਮਿਲਣਾ। ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਦਿੱਲੀ ’ਚ ਇਹ ਡਰਾਮਾ ਕੀਤਾ ਗਿਆ ਸੀ ਤੇ ਹੁਣ ਪੰਜਾਬ ’ਚ ਡਰਾਮਾ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਨੂੰ ਬਹੁਮਤ ਹਾਸਲ ਹੈ ਤੇ ਕਿਤੋਂ ਵੀ ਭਰੋਸਗੀ ਮਤਾ ਹਾਸਲ ਕਰਨ ਦੀ ਮੰਗ ਨਹੀਂ ਉੱਠੀ।

 

Leave a Reply

Your email address will not be published.