‘ਆਪ’ ਸਰਕਾਰ ਜਾਵੇਗੀ ਸੁਪਰੀਮ ਕੋਰਟ, 27 ਸਤੰਬਰ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ

 ‘ਆਪ’ ਸਰਕਾਰ ਜਾਵੇਗੀ ਸੁਪਰੀਮ ਕੋਰਟ, 27 ਸਤੰਬਰ ਨੂੰ ਹੋਵੇਗਾ ਵਿਧਾਨ ਸਭਾ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਲਚਲ ਮਚ ਗਈ ਹੈ। ਪਾਰਟੀ ਵੱਲੋਂ ਅੱਜ ਸਵੇਰੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਵਿਧਾਨ ਸਭਾ ਸੈਸ਼ਨ 27 ਸਤੰਬਰ ਨੂੰ ਸ਼ੁਰੂ ਹੋਵੇਗਾ। ਦੱਸ ਦਈਏ ਕਿ ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ।

Image

ਭਾਜਪਾ ‘ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ। ਕਾਬਲੇਗੌਰ ਹੈ ਕਿ ਭਗਵੰਤ ਮਾਨ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਦੇ ਫੈਸਲੇ ਨੂੰ ਵਾਪਸ ਲੈਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ, ”ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ…

Image

ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਵੱਲੋਂ ਚੁਣੇ ਹੋਏ ਜਨਤਕ ਨੁਮਾਇੰਦੇ ਚਲਾਉਣਗੇ ਜਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਇੱਕ ਵਿਅਕਤੀ… ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਆਪਰੇਸ਼ਨ ਲੋਟਸ… ਜਨਤਾ ਦੇਖ ਰਹੀ ਹੈ।”

ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਸੀ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ ‘ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

Leave a Reply

Your email address will not be published.