‘ਆਪ’ ਸਰਕਾਰ ਦਾ ਦਾਅਵਾ, ਪੰਜਾਬ ‘ਚ 93,000 ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ!

 ‘ਆਪ’ ਸਰਕਾਰ ਦਾ ਦਾਅਵਾ, ਪੰਜਾਬ ‘ਚ 93,000 ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ!

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਪੰਜ ਮਹੀਨਿਆਂ ਵਿੱਚ 21000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93000 ਨੌਜਵਾਨਾਂ ਦੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਦਾਅਵਾ ਪੰਜਾਬ ਸਰਕਾਰ ਨੇ ਕੀਤਾ ਹੈ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ ਹੈ। ਉਹਨਾਂ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਰਫ਼ਤਾਰ ਨੂੰ ਟੁੱਟਣ ਨਹੀਂ ਦੇਣਾ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਉਹਨਾਂ ਨੇ ਇਨਵੈਸਟ ਪੰਜਾਬ ਨੂੰ ਇਸ ਮਹੱਤਵਪੂਰਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਠੋਸ ਪ੍ਰਬੰਧ ਕੀਤੇ ਜਾਣਗੇ।

ਉਹਨਾਂ ਨੇ ਕਿਹਾ ਕਿ ਇਹ ਕਾਨਫਰੰਸ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗੀ। ਮਾਨ ਨੇ ਇਨਵੈਸਟ ਪੰਜਾਬ ਨੂੰ ਸੰਭਾਵੀ ਨਿਵੇਸ਼ਕਾਂ ਨੂੰ ਕਾਨਫਰੰਸ ਵਿੱਚ ਸੱਦਾ ਦੇਣ ਅਤੇ ਕਾਨਫਰੰਸ ਦੌਰਾਨ ਸੂਬੇ ਦੀਆਂ ਖਾਸੀਅਤਾਂ ਨੂੰ ਦਰਸਾਉਣ ਲਈ ਭਾਰਤ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਵਿਸ਼ਵ ਪੱਧਰ ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨਲ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਵੀ ਹੁਕਮ ਦਿੱਤੇ ਹਨ।

Leave a Reply

Your email address will not be published.