‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, 92 ਵਿਧਾਇਕ ਲੋਕ ਰਾਜ ਭਵਨ ਤੱਕ ਕਰਨਗੇ ਮਾਰਚ

 ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, 92 ਵਿਧਾਇਕ ਲੋਕ ਰਾਜ ਭਵਨ ਤੱਕ ਕਰਨਗੇ ਮਾਰਚ

ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਮਾਰਚ ਸ਼ੁਰੂ ਕੀਤਾ ਜਾਵੇਗਾ। 92 ਵਿਧਾਇਕ ਲੋਕ ਰਾਜ ਭਵਨ ਤਕ ਮਾਰਚ ਕਰਨਗੇ। ਕਾਰਵਾਈ ਲੋਟਸ ਦੇ ਵਿਰੋਧ ਵਿੱਚ ਇਹ ਮਾਰਚ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸੈਸ਼ਨ ਰੱਦ ਹੋਣ ਤੋਂ ਬਾਅਦ ‘ਆਪ’ ਸਰਕਾਰ ਲਗਾਤਾਰ ਸਰਗਰਮ ਚੱਲ ਰਹੀ ਹੈ। ਭਗਵੰਤ ਮਾਨ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਦੇ ਫੈਸਲੇ ਨੂੰ ਵਾਪਸ ਲੈਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

https://twitter.com/AAPPunjab/status/1572811636033069057

ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ, ”ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ…ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਵੱਲੋਂ ਚੁਣੇ ਹੋਏ ਜਨਤਕ ਨੁਮਾਇੰਦੇ ਚਲਾਉਣਗੇ ਜਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਇੱਕ ਵਿਅਕਤੀ… ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਆਪਰੇਸ਼ਨ ਲੋਟਸ… ਜਨਤਾ ਦੇਖ ਰਹੀ ਹੈ।”

ਬੁੱਧਵਾਰ ਸ਼ਾਮ ਨੂੰ ਇਕ ਹੁਕਮ ਜਾਰੀ ਕਰਦੇ ਹੋਏ ਰਾਜਪਾਲ ਨੇ ਕਿਹਾ ਸੀ ਕਿ ਸਿਰਫ ਵਿਸ਼ਵਾਸ ਮਤ ਹਾਸਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫੈਸਲੇ ‘ਚ ਖਾਸ ਨਿਯਮਾਂ ਦੀ ਘਾਟ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸ ਤਹਿਤ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਰਾਜਪਾਲ ਨੇ ਇਹ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਹੈ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਆਪਣੇ ਪੱਤਰ ਵਿੱਚ ਵਿਧਾਨ ਸਭਾ ਦੇ ਇਸ ਵਿਸ਼ੇਸ਼ ਸੈਸ਼ਨ ਨੂੰ ਅਸੰਵਿਧਾਨਕ ਦੱਸਿਆ ਸੀ।

Leave a Reply

Your email address will not be published.