‘ਆਪ’ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਬੋਰਡਾਂ ਤੇ ਹੋਰ ਵਿਭਾਗਾਂ ਦੇ ਚੇਅਰਮੈਨਾਂ ਦੀ ਕੀਤੀ ਨਿਯੁਕਤੀ!

 ‘ਆਪ’ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਬੋਰਡਾਂ ਤੇ ਹੋਰ ਵਿਭਾਗਾਂ ਦੇ ਚੇਅਰਮੈਨਾਂ ਦੀ ਕੀਤੀ ਨਿਯੁਕਤੀ!

ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 6 ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਹਨਾਂ ਨੂੰ ਸਰਕਾਰ ਵੱਲੋਂ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਵਿਭਾਗਾਂ ਵਿੱਚ ਪਾਰਟੀ ਦੇ ਲੀਡਰਾਂ ਨੂੰ ਚੇਅਰਮੈਨ ਲਗਾ ਦਿੱਤਾ ਹੈ।ਬਾਕੀ ਰਹਿੰਦੇ ਸਰਕਾਰੀ ਅਹੁਦਿਆਂ ਤੇ ਵੀ ਪਾਰਟੀ ਵਰਕਰਾਂ ਵੱਲੋਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

2017 ’ਚ ਬਣੀ ਕਾਂਗਰਸ ਸਰਕਾਰ ਦੇ ਸਮੇਂ ਤਾਂ ਬੋਰਡ ਅਤੇ ਕਾਰਪੋਰੇਸ਼ਨ ’ਚ ਕਾਫ਼ੀ ਸਮੇਂ ਬਾਅਦ ਨਿਯੁਕਤੀਆਂ ਕੀਤੀਆਂ ਗਈਆਂ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 6 ਮਹੀਨਿਆਂ ਦੇ ਅੰਦਰ ਹੀ ਇਨ੍ਹਾਂ ਅਸਾਮੀਆਂ ’ਤੇ ਨਿਯੁਕਤ ਕਰ ਦਿੱਤੀਆ ਅਤੇ ਸੂਬੇ ਦੇ ਕਈ ਜਿਲ੍ਹਿਆਂ ’ਚ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਂਨ ਵੀ ਨਿਯੁਕਤ ਕਰ ਦਿੱਤੇ ਹਨ। ਬਾਕੀ ਰਹਿੰਦੇ ਵਿਭਾਗਾਂ ਵਿੱਚ ਵੀ ਮਾਨ ਸਰਕਾਰ ਵੱਲੋਂ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

Leave a Reply

Your email address will not be published.