News

‘ਆਪ’ ਸਰਕਾਰ ਮੰਨੇਗੀ ਕੇਂਦਰ ਸਰਕਾਰ ਦਾ ਹੁਕਮ, ਲੱਗਣਗੇ ਪ੍ਰੀਪੇਡ ਮੀਟਰ, ਮਿਲੇਗੀ ਮੁਫ਼ਤ ਬਿਜਲੀ ਵੀ  

ਕੇਂਦਰ ਸਰਕਾਰ ਦਾ ਫ਼ੈਸਲਾ ਹੈ ਕਿ ਦੇਸ਼ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਾਏ ਜਾਣਗੇ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ਆਪ ਸਰਕਾਰ ਵੱਲੋਂ ਕੀਤੇ ਵਾਅਦਿਆਂ ਮੁਤਾਬਕ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

Switch over to prepaid smart meters on priority: Power Ministry issues  advisory to central govt offices | India News | Zee News

ਉਹਨਾਂ ਕਿਹਾ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਗਰਮੀ ਦੇ ਮੌਸਮ ਤੋਂ ਪਹਿਲਾਂ ਹੀ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਬਿਜਲੀ ਮੰਤਰੀ ਨੇ ਕਿਹਾ ਕਿ, ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਨੂੰ 10 ਮਾਰਚ ਨੂੰ ਚਿੱਠੀ ਲਿਖੀ ਸੀ, ਜਿਸ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਇਹ ਚਿਤਾਵਨੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਲਾਏ ਜਾ ਰਹੇ ਹਨ।

ਇਸ ਦਾ 15 ਫੀਸਦੀ ਖਰਚਾ ਕੇਂਦਰ ਸਰਕਾਰ ਚੁੱਕ ਰਹੀ ਹੈ। ਕੇਂਦਰ ਸਰਕਾਰ ਨੇ 2023 ਤੱਕ 25 ਕਰੋੜ ਮੀਟਰ ਲਾਉਣ ਦਾ ਟਾਰਗੇਟ ਰਖਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਹੈ।

Click to comment

Leave a Reply

Your email address will not be published.

Most Popular

To Top