ਆਬੂ ਧਾਬੀ ‘ਚ ਫਸੇ ਪੰਜਾਬੀ ਨੌਜਵਾਨ! ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗੀ ਮਦਦ

 ਆਬੂ ਧਾਬੀ ‘ਚ ਫਸੇ ਪੰਜਾਬੀ ਨੌਜਵਾਨ! ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗੀ ਮਦਦ

ਆਪਣਾ ਭਵਿੱਖ ਸੁਧਾਰਨ ਲਈ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰਦੇ ਹਨ ਜਿੱਥੇ ਜਾ ਕੇ ਉਹਨਾਂ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ। ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਆਬੂਧਾਬੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉੱਥੇ ਫਸ ਗਏ ਹਨ।

External Affairs Minister S Jaishankar News: Today's News, Top Stories,  Latest Articles, Photos, Videos on External Affairs Minister S Jaishankar  at The Quint

ਉਹਨਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ। ਇਸ ਦੌਰਾਨ ਸਮਾਜ ਸੇਵੀ ਦਿਲਬਾਗ਼ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਮਦਦ ਦੀ ਗੁਹਾਰ ਲਗਾਈ ਹੈ।

ਦਿਲਬਾਗ਼ ਨੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਕੰਪਨੀ ਵੱਲੋਂ ਨੌਜਵਾਨਾਂ ਦੇ ਪਾਸਪੋਰਟ ਵੀ ਜ਼ਬਤ ਕਰ ਲਏ ਗਏ ਹਨ। ਉਹਨਾਂ ਨੂੰ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ। ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਨੂੰ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਯੂਏਈ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਹੈ।

ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਨੌਜਵਾਨਾਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਨੌਜਵਾਨਾਂ ਦੇ ਮਾਪੇ ਹਵਾਈ ਟਿਕਟਾਂ ਦਾ ਖਰਚਾ ਦੇਣ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ। ਜਿਸ ਕਰਕੇ ਕੇਂਦਰ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਹੈ।

ਇਸ ਦੇ ਦਿਲਬਾਗ ਸਿੰਘ ਨੇ ਪੱਤਰ ਦੀ ਇੱਕ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। ਦਿਲਬਾਗ ਨੇ ਦੱਸਿਆ ਕਿ ਪੰਜਾਬੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਨਾਲ ਸੰਪਰਕ ਕਰਕੇ ਸਾਰੀ ਘਟਨਾ ਤੋਂ ਜਾਣੂ ਕਰਵਾਇਆ ਹੈ।

 

Leave a Reply

Your email address will not be published.