ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਨੂੰ ਲੈ ਕੇ ਕੁੰਵਰ ਵਿਜੇ ਪ੍ਰਾਤਪ ਨੇ ਦਿੱਤਾ ਇਹ ਬਿਆਨ

ਅੱਜ ਸਵੇਰ ਤੋਂ ਖਬਰਾਂ ਆ ਰਹੀਆਂ ਹਨ ਕਿ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਤੋਂ ਬਾਅਦ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਤੇ ਵੱਡਾ ਬਿਆਨ ਦਿੱਤਾ ਹੈ। ਫਿਲਹਾਲ ਲਈ ਕੁੰਵਰ ਵਿਜੇ ਪ੍ਰਤਾਪ ਨੇ ਆਮ ਆਦਮੀ ਪਾਰਟੀ ਜਾਂ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਟਾਲ ਮਟੋਲ ਕੀਤਾ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਜੇ ਕਦੇ ਵੀ ੳਨ੍ਹਾਂ ਕਿਸੇ ਵੀ ਪਾਰਟੀ ਵਿੱਚ ਸ਼ਾਮਿਲ ਹੋਣਾ ਹੋਵੇਗਾ ਤਾਂ ਉਹ ਇਸ ਦਾ ਐਲਾਨ ਠੋਕ ਵਜਾ ਕੇ ਕਰਨਗੇ। ਇਸ ਦੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੜ ਤੋਂ ਬੇਅਦਬੀ ਮਾਮਲਿਆਂ ਤੇ ਵੱਡਾ ਬਿਆਨ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਰਕਾਰ ਦਾ ਸਮਰਥਨ ਮਿਲ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਹੌਂਸਲੇ ਹੋਰ ਵੀ ਬੁੰਲਦ ਹਨ।
ਉਨ੍ਹਾਂ ਕਿਹਾ ਕਿ ਇਸੇ ਵਿਗੜੇ ਅਤੇ ਮਾੜੇ ਸਿਸਟਮ ਕਾਰਨ ਹੀ ਉਨ੍ਹਾਂ ਨੇ ਆਪਣੇ ਆਹੁਦੇ ਤੋਂ ਅਸਤੀਫਾ ਦਿੱਤਾ ਸੀ। ਹਾਲਾਂਕਿ ਇਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਮੁੜ ਤੋਂ ਕੁੱਝ ਵੀ ਕਹਿਣ ਤੋਂ ਇਨਕਾਰ ਕਰਦੇ ਨਜ਼ਰ ਆਏ।
