ਆਮ ਆਦਮੀ ਪਾਰਟੀ ਦਾ ਵੱਡਾ ਦਾਅਵਾ, ਪੰਜਾਬ ‘ਚ ਵੱਡੀ ਗਿਣਤੀ ’ਚ ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ!

 ਆਮ ਆਦਮੀ ਪਾਰਟੀ ਦਾ ਵੱਡਾ ਦਾਅਵਾ, ਪੰਜਾਬ ‘ਚ ਵੱਡੀ ਗਿਣਤੀ ’ਚ ਘਰੇਲੂ ਖਪਤਕਾਰਾਂ ਦੇ ਜ਼ੀਰੋ ਬਿਜਲੀ ਬਿੱਲ!

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਉਹਨਾਂ ਦੀ ਸਰਕਾਰ ਆਉਣ ਨਾਲ ਪੰਜਾਬ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਹੱਲ ਹੋ ਗਈਆਂ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 97.17% ਘਰੇਲੂ ਖਪਤਕਾਰਾਂ ਨੇ ਜ਼ੀਰੋ ਬਿੱਲ ਤੇ ਸਬਸਿਡੀ ਵਾਲੀਆਂ ਦਰਾਂ ‘ਤੇ ਬਿਜਲੀ ਪ੍ਰਾਪਤ ਕੀਤੀ ਹੈ।

ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਗਾਰੰਟੀ ਪੂਰੀ ਕਰਨ ਦਾ ਰਿਕਾਰਡ ਬਣਾਇਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਨਾਲ ਘਰੇਲੂ ਬਿਜਲੀ ਦੇ ਜ਼ੀਰੋ ਬਿੱਲਾਂ ਦਾ ਅੰਕੜਾ ਵਧਣਾ ਸ਼ੁਰੂ ਹੋ ਜਾਂਦਾ ਹੈ। ਸਰਦੀ ਦੇ ਮੌਸਮ ਵਿੱਚ ਏਸੀ, ਪੱਖੇ, ਕੂਲਰ ਆਦਿ ਦੀ ਵਰਤੋਂ ਘੱਟ ਹੋ ਜਾਂਦੀ ਹੈ ਇਸ ਲਈ ਬਿਜਲੀ ਦੀ ਖਪਤ ਘਟ ਜਾਂਦੀ ਹੈ।

Punjab MSMEs demand increase in limit of electricity bill deposit in cash

ਇਸ ਲਈ ਪਹਿਲਾਂ ਨਾਲੋਂ ਵੱਧ ਲੋਕਾਂ ਦੇ ਬਿਜਲੀ ਬਿੱਲ 600 ਯੂਨਿਟਾਂ ਨਾਲੋਂ ਵੱਧ ਲੋਕਾਂ ਦੇ ਬਿਜਲੀ ਬਿੱਲ 600 ਯੂਨਿਟਾਂ ਤੋਂ ਘੱਟ ਆਉਣ ਲੱਗੇ ਹਨ। ਹਾਸਲ ਵੇਰਵਿਆਂ ਅਨੁਸਾਰ ਅਕਤੂਬਰ ਵਿਚ 97.17 ਫੀਸਦੀ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਮਿਲੀ ਹੈ ਜਦਕਿ ਸਿਰਫ਼ ਪੌਣੇ ਤਿੰਨ ਫੀਸਦੀ ਖਪਤਕਾਰਾਂ ਨੂੰ ਹੀ ਬਿਜਲੀ ਦਾ ਪੂਰਾ ਮੁੱਲ ਤਾਰਨਾ ਪਿਆ ਹੈ।

ਪੰਜਾਬ ਸਰਕਾਰ ਨੇ ਪਹਿਲੀ ਜੁਲਾਈ ਤੋਂ 600 ਯੂਨਿਟ ਬਿਜਲੀ ਮੁਆਫ ਕਰਨ ਦਾ ਫ਼ੈਸਲਾ ਲਾਗੂ ਕੀਤਾ ਸੀ। ਜੁਲਾਈ ਵਿਚ 62.36 ਫੀਸਦੀ, ਅਗਸਤ ਵਿੱਚ 67.53 ਫੀਸਦੀ ਅਤੇ ਸਤੰਬਰ ਵਿਚ 70.74 ਫੀਸਦੀ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਮਿਲੇ ਹਨ।

Leave a Reply

Your email address will not be published.