ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ
By
Posted on

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ਪਹੁੰਚੇ! ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਰੰਗਾ ਯਾਤਰਾ ਵਿੱਚ ਉਹਨਾਂ ਦਾ ਸਾਥ ਦੇਣ ਅਤੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਹਨਾਂ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਪੰਜਾਬ ਨੇ ਬਹੁਤ ਵੱਡੇ ਵੱਡੇ ਮਹਾਨ ਯੋਧੇ ਪੈਦਾ ਕੀਤੇ ਹਨ। ਉਹਨਾਂ ਦੀ ਯਾਦ ਵਿੱਚ ਤਿਰੰਗਾ ਯਾਤਰਾ ਕੱਢੀ ਜਾਵੇਗੀ।
ਕੱਲ੍ਹ ਅਰਵਿੰਦ ਕੇਜਰੀਵਾਲ ਨੇ ਟਵੀਟ ਟਵੀਟ ਕਰਦਿਆਂ ਕਿਹਾ ਸੀ ਕਿ, “ਕੱਲ੍ਹ ਮੈਂ ਜਲੰਧਰ ਵਿੱਚ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਵਾਂਗਾ।
ਸਮੂਹ ਜਲੰਧਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ। ਹੱਥਾਂ ‘ਚ ਤਿਰੰਗਾ ਅਤੇ ਮੂੰਹ ‘ਚ ‘ਭਾਰਤ ਮਾਤਾ ਕੀ ਜੈ’ ਲੈ ਕੇ ਦੇਸ਼ ਭਗਤੀ ਦੇ ਮਾਹੌਲ ‘ਚ ਤਿਰੰਗਾ ਯਾਤਰਾ ਜਲੰਧਰ ਦੀਆਂ ਸੜਕਾਂ ‘ਤੇ ਨਿਕਲੇਗੀ।”
