ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ
By
Posted on

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਪਾਰਟੀ ਵੱਲੋਂ ਮਜੀਠਾ ਹਲਕੇ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਦੱਸ ਦਈਏ ਕਿ ਬਲਜੀਤ ਕੌਰ ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਹੈ। ਜਲੰਧਰ ਛਾਉਣੀ ਤੋਂ ਸੁਰਿੰਦਰ ਸਿੰਘ ਸੋਢੀ ਨੂੰ ਟਿਕਟ ਦਿੱਤੀ ਗਈ ਹੈ। ਸੁਰਿੰਦਰ ਸਿੰਘ ਸੋਢੀ ਵੀ ਹਾਕੀ ਖਿਡਾਰੀ ਹਨ। ਕਾਂਗਰਸੀ ਲੀਡਰ ਪਰਗਟ ਸਿੰਘ ਦੇ ਮੁਕਾਬਲੇ ਸੁਰਿੰਦਰ ਸਿੰਘ ਸੋਢੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੋ ਸਾਬਕਾ ਹਾਕੀ ਖਿਡਾਰੀਆਂ ਵਿਚਾਲੇ ਤਕੜਾ ਮੁਕਾਬਲਾ ਹੋਵੇਗਾ।
