ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਆਹ ਚੱਕੋ ਹੁਣ ਨਾ ਕਰਿਓ ਕਰੋਨਾ ਨਿਯਮਾਂ ਦੀ ਉਲੰਘਣਾ ਕੈਪਟਨ ਹੋ ਗਿਆ ਸਖਤ ਕਰਤਾ ਇਹ ਐਲਾਨ

ਪੰਜਾਬੀ ਲੋਕ · 24 July 2020
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ‘ਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਤੇ ਹੁਣ ਮੋਟਾ ਜੁਰਮਾਨਾ ਠੋਕਿਆ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸੂਬੇ ਵਿੱਚ ਇਸ ਵੇਲੇ 951 ਮਰੀਜ਼ ਹੋਮ ਕੁਆਰੰਟੀਨ ਵਿੱਚ ਹਨ।ਮੁੱਖ ਮੰਤਰੀ ਨੇ ਸੂਬੇ ਵਿੱਚ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਬੰਦਿਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ

ਮੂਲ ਤਸਵੀਰ ਸੰਭਾਲੀ ਨਹੀਂ ਗਈ

ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ‘ਤੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕੱਠਾਂ ਦੌਰਾਨ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲੇ ਅਤੇ ਤੈਅ ਸ਼ੁਦਾ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ‘ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਮੌਜੂਦਾ ਦਿਸ਼ਾ-ਨਿਰਦੇਸ਼ਾਂ ਮੁਤਾਬਕ ਦੁਕਾਨਾਂ/ਵਪਾਰਕ ਥਾਵਾਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਅਦਾ ਕਰਨਾ ਪਵੇਗਾ।ਜਦਕਿ ਬੱਸਾਂ ਅਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ ‘ਤੇ ਕ੍ਰਮਵਾਰ 3000 ਰੁਪਏ ਅਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ।ਆਟੋ-ਰਿਕਸ਼ਾ ‘ਤੇ ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ