News

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅਸਲੇ ਸਮੇਤ ਸ਼ੱਕੀ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿਸਤਾਨੀ ਖੂਫ਼ੀਆ ਏਜੰਸੀ ਆਈਐਸਆਈ ਨਾਲ ਜੁੜੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦਿੱਲੀ ਵਿੱਚੋਂ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਹਨਾਂ ਵਿਅਕਤੀਆਂ ਤੋਂ ਪੁਲਿਸ ਨੇ 3 ਹੈਂਡ ਗ੍ਰਨੇਡ, 2.5 ਕਿਲੋਗ੍ਰਾਮ ਦੀ ਮੈਗਨੈਟਿਕ ਆਈਈਡੀ ਅਤੇ 1.6 ਕਿਲੋਗ੍ਰਾਮ ਆਰਡੀਐਕਸ ਅਤੇ 2 ਪਿਸਤੌਲ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਚਾਰ ਕੈਨੇਡਾ ਸਥਿਤ ਅਰਸ਼ ਡੱਲਾ ਅਤੇ ਆਸਟ੍ਰੇਲੀਆ ਸਥਿਤ ਗੁਰਜੰਟ ਸਿੰਘ ਨਾਲ ਸਬੰਧਤ ਮਡਿਊਲ ਮੈਂਬਰ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਵੀ ਜਾਣਕਾਰੀ ਦਿੱਤੀ ਹੈ।

Click to comment

Leave a Reply

Your email address will not be published.

Most Popular

To Top