News

ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ, ਕੈਪਟਨ ਸਰਕਾਰ ਦੇ ਦਵਾਇਆ ਭਰੋਸਾ

ਪੰਜਾਬ ਵਿੱਚ ਕਣਕ ਦੀ ਜਿਨਸ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਆੜ੍ਹਤੀਆਂ ਨੇ ਅਪਣੀ ਹੜਤਾਲ ਖਤਮ ਕਰ ਦਿੱਤੀ ਹੈ। ਮਜ਼ਦੂਰ ਯੂਨੀਅਨ ਦਾ ਕਹਿਣਾ ਸੀ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅਪਣੇ ਹੱਕਾਂ ਲਈ ਲੜ੍ਹ ਰਹੇ ਹਨ। ਇਸ ਲਈ ਉਹ ਮਜ਼ਦੂਰਾਂ ਦਾ ਸਮਰਥਨ ਕਰ ਰਹੇ ਹਨ ਕਿਉਂ ਕਿ ਜੇ ਕੇਂਦਰ ਸਰਕਾਰ ਦੀ ਫ਼ਸਲ ਦੀ ਖਰੀਦ ਨੀਤੀ ਲਾਗੂ ਹੁੰਦੀ ਹੈ ਤਾਂ ਮਜ਼ਦੂਰ ਖ਼ਤਮ ਹੋ ਜਾਣਗੇ।

ਪਰ ਹੁਣ ਸਰਕਾਰ ਅਤੇ ਆੜ੍ਹਤੀਆਂ ਵਿਚਾਲੇ ਸਹਿਮਤੀ ਹੋ ਗਈ ਹੈ ਤੇ ਫ਼ਸਲ ਦੀ ਖਰੀਦ ਵੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ ‘ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।

ਦਸ ਦਈਏ ਕਿ ਆੜ੍ਹਤੀਆਂ ਦਾ ਕਹਿਣਾ ਸੀ ਕਿ ਜਦੋਂ ਤਕ ਸਰਕਾਰ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਹੜਤਾਲ ਲਗਾਤਾਰ ਜਾਰੀ ਰਹੇਗੀ। ਇਸ ਸਬੰਧੀ ਮੰਡੀ ਬੋਰਡ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਆੜ੍ਹਤੀਆਂ ਅਤੇ ਕਿਸਾਨਾਂ ਦੀ ਹੜਤਾਲ ਕਾਰਨ ਅੱਜ ਫ਼ਸਲ ਦੀ ਖਰੀਦ ਸ਼ੁਰੂ ਨਹੀਂ ਹੋਈ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਨਾਲ ਸਬੰਧਿਤ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ ਅਤੇ ਸੈਨੇਟਾਈਜ਼ਰ ਦੀਆਂ 10,000 ਬੋਤਲਾਂ ਉਪਲੱਬਧ ਕਰਵਾਈਆਂ ਹਨ।

Click to comment

Leave a Reply

Your email address will not be published. Required fields are marked *

Most Popular

To Top