ਇਕ ਵਿਧਾਇਕ-ਇਕ ਪੈਨਸ਼ਨ ਕਾਨੂੰਨ ਨਾਲ ਬਾਦਲ, ਕੈਪਟਨ, ਭੱਠਲ ਸਮੇਤ ਇਨ੍ਹਾਂ ਆਗੂਆਂ ਨੂੰ ਲੱਗੇਗਾ ਝਟਕਾ

 ਇਕ ਵਿਧਾਇਕ-ਇਕ ਪੈਨਸ਼ਨ ਕਾਨੂੰਨ ਨਾਲ ਬਾਦਲ, ਕੈਪਟਨ, ਭੱਠਲ ਸਮੇਤ ਇਨ੍ਹਾਂ ਆਗੂਆਂ ਨੂੰ ਲੱਗੇਗਾ ਝਟਕਾ

ਪੰਜਾਬ ਵਿਧਾਨ ਸਭਾ ਵੱਲੋਂ ‘ਇੱਕ ਵਿਧਾਇਕ ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਨੇ 25 ਮਾਰਚ ਨੂੰ ਇੱਕ ਵਿਧਾਇਕ ਨੂੰ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ਵਿੱਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ।

ਇਸ ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਸ ਫ਼ੈਸਲੇ ਨਾਲ ਜਿਹੜੇ ਸਿਆਸਤਦਾਨਾਂ ਨੂੰ ਵੱਡਾ ਵਿੱਤੀ ਝਟਕਾ ਲੱਗੇਗਾ, ਉਹਨਾਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਲਾਲ ਸਿੰਘ, ਨਿਰਮਲ ਸਿੰਘ ਕਾਹਲੋਂ, ਬਲਬੀਰ ਸਿੰਘ ਘੁੰਨਸ,

ਸਰਵਣ ਸਿੰਘ ਫਿਲੌਰ, ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਂਡਸਾ, ਜੱਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਮਨਪ੍ਰੀਤ ਸਿੰਘ ਬਾਦਲ, ਓਮ ਪ੍ਰਕਾਸ਼ ਸੋਨੀ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਦਿ ਸ਼ਾਮਲ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਹ 10 ਵਾਰੀ ਵਿਧਾਇਕ ਰਹੇ ਹੋਣ ਕਰਕੇ 5.25 ਲੱਖ ਰੁਪਏ ਦੀ ਪੈਨਸ਼ਨ ਦੇ ਹੱਕਦਾਰ ਸਨ।

Leave a Reply

Your email address will not be published.