News

ਇਸ ਤਰੀਕ ਤੋਂ ਆਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਭਾਰਤ ਦੇ ਕਈ ਹਿੱਸਿਆਂ ਪਿਛਲੇ ਦਿਨੀਂ ਪਏ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕਿਆਂ ਵਿੱਚ ਹੜ੍ਹ ਦੀ ਸੰਭਾਵਨਾ ਹੀ ਬਣ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਪਿਛਲੇ ਦਿਨ ਜਾਣਕਾਰੀ ਦਿੱਤੀ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਵਿੱਚ ਭਾਰੀ ਵਰਖਾ ਹੋਵੇਗੀ। ਅਗਲੇ ਛੇ-ਸੱਤ ਦਿਨਾਂ ਦੌਰਾਨ, ਗੁਜਰਾਤ ਨੂੰ ਛੱਡ ਕੇ ਪੱਛਮੀ ਤੱਟ ਅਤੇ ਬਾਕੀ ਪੱਛਮੀ ਪ੍ਰਾਇਦੀਪ ਭਾਰਤ ਵਿਚ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ।

Odisha, West Bengal, Jharkhand to Witness Heavy Monsoon Rains Until June 27  Due to Varied Met Factors | The Weather Channel - Articles from The Weather  Channel | weather.com

ਵਿਭਾਗ ਨੇ ਕਿਹਾ ਕਿ ਇਸੇ ਸਮੇਂ ਦੌਰਾਨ ਮੱਧ ਮਹਾਰਾਸ਼ਟਰ, ਕਰਨਾਟਕ, ਕੇਰਲਾ ਦੇ ਕੋਂਕਣ, ਗੋਆ, ਘਾਟ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਕਿਹਾ ਕਿ ਉੱਤਰ ਪੂਰਬ ਭਾਰਤ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 27 ਤੋਂ 20 ਜੁਲਾਈ ਤੱਕ ਭਾਰੀ ਮੀਂਹ ਪੈਣ ਦੇ ਆਸਾਰ ਹਨ।

18 ਜੁਲਾਈ ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਤੋਂ ਭਾਰੀ ਵਰਖਾ ਹੋ ਸਕਦੀ ਹੈ। ਵਿਭਾਗ ਨੇ ਜਾਣਕਾਰੀ ਦਿੱਤੀ ਕਿ ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼ ਅਤੇ ਦੱਖਣੀ ਰਾਜਸਥਾਨ ਵਿੱਚ ਕਈ ਥਾਵਾਂ ਤੇ ਬਿਜਲੀ ਅਤੇ ਮੀਂਹ ਪੈਣ ਦੇ ਆਸਾਰ ਹਨ। ਜੰਮੂ ਕਸ਼ਮੀਰ ਵਿੱਚ 19 ਜੁਲਾਈ ਨੂੰ ਮੀਂਹ ਪੈ ਸਕਦਾ ਹੈ।

Click to comment

Leave a Reply

Your email address will not be published.

Most Popular

To Top