ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › Uncategorized
Uncategorized

ਇਸ ਦਾਲ ਦੇ ਇਸਤੇਮਾਲ ਨਾਲ ਦੂਰ ਹੋਵੇਗੀ ਪੱਥਰੀ ਦੀ ਸਮੱਸਿਆ

ਪੰਜਾਬੀ ਲੋਕ · 15 May 2022
ਮੂਲ ਤਸਵੀਰ ਉਪਲਬਧ ਨਹੀਂ

ਕੁਲਥੀ ਦੀ ਦਾਲ ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਤੋਂ ਘੱਟ ਨਹੀਂ ਹੈ। ਕਈ ਖੋਜਾਂ ਵਿੱਚ ਇਹ ਸਾਬਤ ਹੋ ਚੁੱਕਾ ਹੈ ਕਿ ਕੁਲਥੀ ਦਾਲ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਜੇ ਤੁਸੀਂ ਸ਼ੂਗਰ ਦੇ ਮਰੀਜ਼ ਹੋ ਅਤੇ ਸ਼ੂਗਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਇਸ ਨੂੰ ਆਪਣੀ ਰਸੋਈ ਦੇ ਨਾਲ-ਨਾਲ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸ਼ੂਗਰ

ਕੁਲਥੀ ਵਿੱਚ 24 ਪ੍ਰਤੀਸ਼ਤ ਪ੍ਰੋਟੀਨ ਹੁੰਦਾ ਹੈ। ਇੰਨਾ ਹੀ ਨਹੀਂ ਕੁਲਥੀ ‘ਚ ਗੈਰ-ਹਜ਼ਮ ਕਰਨ ਵਾਲੇ ਕਾਰਬੋਹਾਈਡ੍ਰੇਟਸ ਪਾਏ ਜਾਂਦੇ ਹਨ, ਜਿਸ ਕਾਰਨ ਖੂਨ ‘ਚ ਸ਼ੂਗਰ ਦੀ ਮਾਤਰਾ ਘੱਟ ਨਿਕਲਦੀ ਹੈ। ਇਹੀ ਕਾਰਨ ਹੈ ਕਿ ਡਾਕਟਰ ਵੀ ਅਕਸਰ ਇਸ ਦਾਲ ਦਾ ਸੇਵਨ ਕਰਨ ਲਈ ਕਹਿੰਦੇ ਹਨ।

ਪੱਥਰੀ ਤੋਂ ਛੁਟਕਾਰਾ

ਜੇ ਪੱਥਰੀ ਦੀ ਸਮੱਸਿਆ ਹੋਣ ਤੇ ਇਸ ਦਾਲ ਦਾ ਸੇਵਨ ਕੀਤਾ ਜਾ ਸਕਦਾ ਹੈ। ਦਰਅਸਲ ਹਲਦੀ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਕਿਡਨੀ ਵਿੱਚੋਂ ਪੱਥਰੀ ਨੂੰ ਬਾਹਰ ਕੱਢਣ ਵਿੱਚ ਵੀ ਮਦਦ ਕਰਦੇ ਹਨ।

 ਭਾਰ ਘਟਾਉਣ ’ਚ ਮਦਦਗਾਰ

ਕੁਲਥੀ ਦੀ ਦਾਲ ਵਜ਼ਨ ਘੱਟ ਕਰਨ ਵਿੱਚ ਮਦਦਗਾਰ ਹੁੰਦੀ ਹੈ। ਇਸ ਦਾਲ ‘ਚ ਫਾਈਬਰ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ, ਜੋ ਸਰੀਰ ਦੇ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਅਨਿਯਮਿਤ ਪੀਰੀਅਡਸ ਦੀ ਸਮੱਸਿਆ ਆਮ ਹੋ ਗਈ ਹੈ। ਇਸ ਦਾ ਕਾਰਨ ਜੀਵਨ ਸ਼ੈਲੀ ਅਤੇ ਭੋਜਨ ਹੈ। ਇਸ ਲਈ ਸਾਨੂੰ ਆਪਣੀ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਤੁਸੀਂ ਆਪਣੀ ਡਾਈਟ ‘ਚ ਇਸ ਦਾਲ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਸਮੱਸਿਆ ਦੂਰ ਹੋ ਸਕਦੀ ਹੈ।

ਨੋਟ: ਪੰਜਾਬ ਲੋਕ ਚੈਨਲ ਇਸ ਲੇਖ ਵਿੱਚ ਦੱਸੇ ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ, ਡਾਕਟਰ ਨਾਲ ਸਲਾਹ ਕਰੋ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ