ਇਸ ਦਿਨ ਸਿੰਗਾਪੁਰ ਜਾਣਗੇ ਪੰਜਾਬ ਦੇ ਪ੍ਰਿੰਸੀਪਲ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

 ਇਸ ਦਿਨ ਸਿੰਗਾਪੁਰ ਜਾਣਗੇ ਪੰਜਾਬ ਦੇ ਪ੍ਰਿੰਸੀਪਲ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰਕਾਰ ਵੱਲੋਂ ਆਪਣੇ ਖਰਚੇ ਤੇ 60 ਤੋਂ ਵੱਧ ਪ੍ਰਿੰਸੀਪਲਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ। ਜਾਣਕਾਰੀ ਮੁਤਾਬਕ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਪਹਿਲੇ ਸਮੂਹ ਨੂੰ ਸਿੰਗਾਪੁਰ ਭੇਜਿਆ ਜਾਵੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ਤੇ ਦਿੱਤੀ ਗਈ ਹੈ।

ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲ ਦੇ 36 ਪ੍ਰਿੰਸੀਪਲਾਂ ਦਾ ਸਮੂਹ 4 ਫਰਵਰੀ ਨੂੰ ਵਿਦੇਸ਼ ਸਪਲਾਈ ਲਈ ਪ੍ਰਿੰਸੀਪਲ ਅਕੈਡਮੀ ਜੋ ਕਿ ਸਿੰਗਾਪੁਰ ਵਿੱਚ ਹੈ, ਲਈ ਰਵਾਨਾ ਹੋਵੇਗਾ। ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਬਰਨਾਲਾ ਵਿਖੇ ਸੇਵਾ ਸਿੰਘ ਠੀਕਰੀ ਵਾਲਾ ਦੀ ਬਰਸੀ ਮੌਕੇ ਰੱਖੇ ਗਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪੁੱਜੇ ਸਨ ਤੇ ਉਹਨਾਂ ਨੇ ਉੱਥੇ ਵੀ ਇਹ ਗੱਲ ਕਹੀ ਸੀ ਕਿ ਜਲਦ ਹੀ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ।

Leave a Reply

Your email address will not be published. Required fields are marked *