Punjab

ਇਸ ਪਿੰਡ ਨੇ ਭਾਜਪਾ ਲੀਡਰਾਂ ਖ਼ਿਲਾਫ਼ ਲਿਆ ਵੱਡਾ ਫ਼ੈਸਲਾ, ਭਾਜਪਾ ਲੀਡਰ ਇਸ ਪਿੰਡ ਵੱਲ ਨਾ ਹੀ ਕਰਨ ਮੂੰਹ

ਖੇਤੀ ਬਿੱਲਾਂ ਨੂੰ ਲੈ ਕੇ ਲੋਕਾਂ ਦਾ ਗੁੱਸਾ ਦਿਨੋਂ- ਦਿਨ ਵਧਦਾ ਜਾ ਰਿਹਾ ਹੈ। ਉੱਥੇ ਹੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਦੀਪ ਸਿੰਘ ਵਾਲਾ ਵਿਖੇ ਜ਼ੋਰਦਾਰ ਮੁਜ਼ਾਹਰਾ ਕਰਕੇ ਨਰਿੰਦਰ ਮੋਦੀ ਸਮੇਤ ਸਾਰੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਪਿੰਡ ਵਿਚ ਆਉਣ ‘ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਬਲਾਕ ਸਕੱਤਰ ਜਗੀਰ ਸਿੰਘ ਖਾਲਸਾ ਅਤੇ ਯੂਥ ਵਿੰਗ ਦੇ ਪਿੰਡ ਇਕਾਈ ਦੇ ਪ੍ਰਧਾਨ ਗੁਰਜੀਤ ਸਿੰਘ ਦੀਪ ਸਿੰਘ ਵਾਲਾ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਕਿਸਾਨਾਂ ਨੇ ਬਿੱਲਾਂ ਵਿਰੁਧ ਪਿੰਡ ਵਿੱਚ ਜ਼ੋਰਦਾਰ ਮੁਜ਼ਾਹਰਾ ਦੌਰਾਨ ਨਾਅਰੇਬਾਜ਼ੀ ਕਰਦਿਆਂ ਪਿੰਡ ਦੇ ਪ੍ਰਵੇਸ਼ ਦਵਾਰ ਤੇ ਪਾਬੰਦੀ ਦਾ ਬੈਨਰ ਬੰਨ੍ਹ ਦਿੱਤਾ ਹੈ।

ਕਿਸਾਨਾਂ ਦੀ ਲੜਾਈ ਅਸੀਂ ਲੜਾਂਗੇ ਵੀ ਤੇ ਜਿੱਤਾਂਗੇ ਵੀ: ਹਰੀਸ਼ ਰਾਵਤ

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਤੇ ਕਿਸਾਨ ਮਾਰੂ ਕਾਨੂੰਨਾਂ ਤੇ ਰਾਸ਼ਟਰਪਤੀ ਤੋਂ ਮੋਹਰ ਲਵਾ ਕੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੀ ਮੌਤ ਦੇ ਵਾਰੰਟਾਂ ਤੇ ਦਸਤਖ਼ਤ ਕੀਤੇ ਹਨ।

ਲਾਇਵ ਹੋਣ ਤੋਂ ਬਾਅਦ ਕੈਪਟਨ ਆਏ ਮੀਡੀਆ ਸਾਹਮਣੇ, ਖੇਤੀਬਾੜੀ ਮੰਤਰੀ ਬਾਰੇ ਕਹੀ ਵੱਡੀ ਗੱਲ

ਮੋਦੀ ਸਰਕਾਰ ਦਾ ਮਕਸਦ ਹੈ ਕਿ ਕਿਸਾਨਾਂ ਨੂੰ ਖ਼ਤਮ ਕੀਤਾ ਜਾਵੇ ਪਰ ਕਿਸਾਨਾਂ ਤੇ ਲੋਕਾਂ ਨੇ ਭਾਜਪਾ ਨੂੰ ਹੀ ਖ਼ਤਮ ਕਰ ਦੇਣਾ ਹੈ। ਪਰ ਉਹਨਾਂ ਦਾ ਸੰਘਰਸ਼ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ ਅਤੇ ਮੋਦੀ ਸਮੇਤ ਭਾਜਪਾ ਦੇ ਆਗੂਆਂ ਦੀ ਪਾਬੰਦੀ ਪੂਰੇ ਪੰਜਾਬ ਦੇ ਪਿੰਡਾਂ ਵਿੱਚ ਕੀਤੀ ਜਾਵੇਗੀ।  

Click to comment

Leave a Reply

Your email address will not be published.

Most Popular

To Top