Business

ਇਸ ਮਸ਼ਹੂਰ ਭਾਰਤੀ ਖਿਡਾਰੀ ਬਾਰੇ ਆਈ ਵੱਡੀ ਮਾੜੀ ਖਬਰ

ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੂੰ ਕੋਰੋਨਵਾਇਰਸ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਦਾ ਆਕਸੀਜਨ ਦਾ ਪੱਧਰ ਘਟਣਾ ਸ਼ੁਰੂ ਹੋ ਰਿਹਾ ਸੀ। ਸਪੋਰਟਸ ਅਥਾਰਟੀ ਆਫ ਇੰਡੀਆ ਨੇ ਮੰਗਲਵਾਰ ਨੂੰ ਕਿਹਾ ਕਿ ਖੂਨ ਵਿੱਚ ਆਕਸੀਜਨ ਦੇ ਪੱਧਰ ਡਿੱਗਣ ਨਾਲ ਮਨਦੀਪ ਨੂੰ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਹੈ। ਖੂ ਨ ਵਿੱਚ ਆਕਸੀਜਨ ਦਾ ਪੱਧਰ ਹੇਠਾਂ ਸਾਈ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਨੂੰ ਆਪਣੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ

ਮਨਦੀਪ ਦੇ ਖੂ ਨ ਵਿੱਚ ਆਕਸੀਜਨ ਦਾ ਪੱਧਰ ਆਮ ਨਾਲੋਂ ਹੇਠਾਂ ਜਾ ਰਿਹਾ ਹੈ। ਜਿਸ ਤੋਂ ਤੁਰੰਤ ਬਾਅਦ ਹਸਪਤਾਲ ਵਿਚ ਭਰਤੀ ਕਰਨ ਦਾ ਫੈਸਲਾ ਕੀਤਾ। ਮਨਦੀਪ ਛੇਵਾਂ ਭਾਰਤੀ ਹਾਕੀ ਖਿਡਾਰੀ ਹੈ ਮਨਦੀਪ ਅਤੇ ਪੰਜ ਹੋਰ ਭਾਰਤੀ ਖਿਡਾਰੀ ਪਿਛਲੇ ਹਫਤੇ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਸਨ, ਜਦੋਂ ਉਹ 20 ਅਗਸਤ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਬੈਂਗਲੁਰੂ ਪਹੁੰਚੇ ਸਨ। ਇਨ੍ਹਾਂ ਪੰਜ ਖਿਡਾਰੀਆਂ ਵਿੱਚ ਕਪਤਾਨ ਮਨਪ੍ਰੀਤ ਸਿੰਘ, ਡਿਫੈਂਡਰ ਸੁਰੇਂਦਰ ਕੁਮਾਰ ਅਤੇ ਜਸਕਰਨ ਸਿੰਘ, ਡਰੈਗ ਫਲਿੱਕਰ ਵਰੁਣ ਕੁਮਾਰ ਅਤੇ ਗੋਲਕੀਪਰ ਕ੍ਰਿਸ਼ਨਾ ਬਹਾਦਰ ਪਾਠਕ ਸ਼ਾਮਲ ਹਨ।

25 ਸਾਲਾ ਮਨਦੀਪ ਨੇ ਭਾਰਤ ਲਈ ਹੁਣ ਤਕ 129 ਮੈਚਾਂ ਵਿਚ 60 ਗੋਲ ਕੀਤੇ ਹਨ। ਉਹ ਉਸ ਭਾਰਤੀ ਟੀਮ ਦਾ ਵੀ ਹਿੱਸਾ ਸੀ ਜਿਸ ਨੇ 2018 ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ ਸੀ। ਸਾਈ ਦੇ ਅਨੁਸਾਰ, ਖਿਡਾਰੀ ਇੱਕ ਮਹੀਨੇ ਦੇ ਵਿਰਾਮ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬੈਂਗਲੁਰੂ ਪਹੁੰਚਦੇ ਸਾਰ ਇਸ ਲਾਗ ਦਾ ਸ਼ਿਕਾਰ ਹੋਏ। ਸਾਈ ਨੇ ਕਿਹਾ ਕਿ ਖਿਡਾਰੀਆਂ ਦੀ ਦਿਨ ਵਿੱਚ ਚਾਰ ਵਾਰ ਜਾਂਚ ਕੀਤੀ ਜਾ ਰਹੀ ਹੈ। ਭਾਰਤ ਵਿਚ ਹੁਣ ਤੱਕ ਇਸ ਵਾਇਰਸ ਨਾਲ 22 ਲੱਖ ਤੋਂ ਵੱਧ ਲੋਕ ਸੰਕਰਮਿਤ ਹੋ ਚੁੱਕੇ ਹਨ, ਜਦੋਂ ਕਿ 45 ਹਜ਼ਾਰ ਤੋਂ ਵੱਧ ਲੋਕ ਮਰ ਚੁੱਕੇ ਹਨ।

Click to comment

Leave a Reply

Your email address will not be published. Required fields are marked *

Most Popular

To Top