Punjab

ਇਸ ਵਾਰ ਵੀ ਮਜ਼ਦੂਰਾਂ ਦੀ ਘਾਟ, 1 ਜੂਨ ਤੋਂ ਹੀ ਝੋਨੇ ਦੀ ਲਵਾਈ ਹੋਵੇਗੀ ਸ਼ੁਰੂ

 ਕਣਕ ਦੀ ਵਾਡੀ ਦਾ ਕੰਮ ਪੂਰਾ ਹੋ ਚੁੱਕਾ ਹੈ। ਹੁਣ ਕਿਸਾਨਾਂ ਨੂੰ ਅਗਲੀ ਫ਼ਸਲ ਸੌਣੀ ਯਾਨੀ ਕਿ ਝੋਨੇ ਦੀ ਫਿਕਰ ਪੈ ਗਈ ਹੈ। ਦੇਸ਼ ਵਿੱਚ ਫੈਲੇ ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਲੋਕਾਂ ਦੇ ਕੰਮ ਠੱਪ ਹੋ ਗਏ ਹਨ। ਉੱਥੇ ਹੀ ਦੂਜਿਆਂ ਸੂਬਿਆਂ ਤੋਂ ਆਏ ਮਜ਼ਦੂਰ ਵੀ ਅਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ।

Targeted reduction in paddy area in Punjab to save groundwater | Hindustan  Times

ਇਸ ਵਾਰ ਵੀ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਮਜ਼ਦੂਰਾਂ ਦੀ ਪੰਜਾਬ ਵਾਪਸੀ ਔਖੀ ਹੀ ਜਾਪਦੀ ਹੈ। ਉਧਰੋਂ ਪੰਜਾਬ ਸਰਕਾਰ ਨੇ ਝੋਨੇ ਦੀ ਲਵਾਈ ਵੀ ਸ਼ੁਰੂਆਤ 10 ਜੂਨ ਤੋਂ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉੱਥੇ ਹੀ ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਲਵਾਈ ਦੀ ਤਰੀਕ 10 ਜੂਨ ਤੈਅ ਕੀਤੇ ਜਾਣ ਨਾਲ ਉਹਨਾਂ ਨੂੰ ਲੈਬਰ ਸੰਕਟ ਦਾ ਸਾਹਮਣਾ ਕਰਨਾ ਪਵੇਗਾ ਅਤੇ ਨਾਲ ਹੀ ਬਿਜਲੀ ਦੀ ਕਮੀ ਵੀ ਝੱਲਣੀ ਪੈ ਸਕਦੀ ਹੈ।

ਕਿਸਾਨ ਯੂਨੀਅਨਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਵਿੱਚ ਛੋਟ ਦਿੱਤੀ ਜਾਵੇ ਕਿਉਂ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਕਰ ਕੇ ਦਿੱਲੀ ਸੰਘਰਸ਼ ਵਿੱਚ ਸਰਗਰਮ ਹਨ। ਇਸ ਬਾਬਤ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦਾ ਕਹਿਣਾ ਸੀ ਕਿ ਸਕਰਾਰ ਨੇ ਮੁੜ 10 ਜੂਨ ਤੈਅ ਕਰ ਕੇ ਕਿਸਾਨਾਂ ਅੱਗੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ ਕਿਉਂ ਕਿ ਪਰਵਾਸੀ ਮਜ਼ਦੂਰਾਂ ਦੀ ਗੈਰਹਾਜ਼ਰੀ ਵਿੱਚ ਲੇਬਰ ਦਾ ਵੱਡਾ ਸੰਕਟ ਬਣ ਗਿਆ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮੰਗਲਵਾਰ ਨੂੰ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਮੁਤਾਬਕ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਪਨੀਰੀ 10 ਮਈ ਤੋਂ ਪਿਛੋਂ ਲਾਈ ਜਾ ਸਕਦੀ ਹੈ ਤੇ 10 ਜੂਨ ਤੋਂ ਬਾਅਦ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ।

ਦਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਸੂਬਿਆਂ ਵਿੱਚ ਲਾਕਡਾਊਨ ਲਾਇਆ ਗਿਆ ਹੈ। ਲਾਕਡਾਊਨ ਲੱਗਣ ਕਾਰਨ ਮਜ਼ਦੂਰਾਂ ਦਾ ਕੰਮ ਵੀ ਠੱਪ ਹੋ ਗਿਆ ਹੈ। ਇਸ ਲਈ ਉਹਨਾਂ ਨੇ ਅਪਣੇ ਸੂਬੇ ਵਿੱਚ ਵਾਪਸ ਜਾਣ ਦਾ ਮਨ ਬਣਾ ਲਿਆ ਹੈ। ਬਹੁਤ ਸਾਰੇ ਮਜ਼ਦੂਰ ਪਿਛਲੇ ਸਾਲ ਦੇ ਗਏ ਵਾਪਸ ਪੰਜਾਬ ਨਹੀਂ ਆਏ।

Click to comment

Leave a Reply

Your email address will not be published. Required fields are marked *

Most Popular

To Top