News

ਇਹਨਾਂ ਇਲਾਕਿਆਂ ’ਚ ਆ ਸਕਦਾ ਹੈ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਥੋੜੇ ਦਿਨ ਪਹਿਲਾਂ ਮੀਂਹ ਪੈਣ ਕਾਰਨ ਵਧ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਅਸਮਾਨ ਵਿੱਚ ਅਜੇ ਵੀ ਕਿਤੇ ਕਿਤੇ ਸੰਘਣੇ ਬੱਦਲ਼ ਛਾਏ ਹੋਏ ਹਨ ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ‘ਯੈਲੋ ਅਲਰਟ’ ਜਾਰੀ ਹੈ। ਅੱਜ ਪੰਜਾਬ ਦੇ ਜਲੰਧਰ ’ਚ ਦੁਪਹਿਰ ਵੇਲੇ ਤਿੱਖੀ ਧੁੱਪ ਰਹੇਗੀ ਤੇ ਤਾਪਮਾਨ ਵਧੇਗਾ।

Heavy Rains to Lash North and Northwest India on January 4-5; Delhi, Punjab,  Himachal on Orange Alert | The Weather Channel - Articles from The Weather  Channel | weather.com

ਉੱਤਰਾਖੰਡ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮੌਸਮ ਦੇ ਕਰਵਟ ਲੈਣ ਤੋਂ ਬਾਅਦ ਚਾਰਧਾਮ ਸਮੇਤ ਵਧੇਰੇ ਉੱਚੇ ਪਹਾੜਾਂ ਦੀਆਂ ਚੋਟੀਆਂ ਉੱਤੇ ਬਰਫ਼ਬਾਰੀ ਹੋਈ ਹੈ। ਮੈਦਾਨੀ ਇਲਾਕਿਆਂ ’ਚ ਝੱਖੜ ਝੁੱਲਿਆ ਹੈ ਤੇ ਵਰਖਾ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਮੌਸਮ ਵਿੱਚ ਇਹ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ ਹੈ।

24 ਘੰਟਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਵੀਰਵਾਰ ਨੂੰ ਨਿਊਨਤਮ ਤਾਪਮਾਨ ਆਮ ਨਾਲੋਂ ਦੋ ਡਿਗਰੀ ਦੇ ਵਾਧੇ ਨਾਲ 23.5 ਡਿਗਰੀ ਸੈਲਸੀਅਸ ਰਿਹਾ, ਜਦਕਿ ਵੱਧ ਤੋਂ ਵੱਧ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਬੂੰਦਾਬਾਂਦੀ ਦੇ ਆਸਾਰ ਬਣੇ ਹੋਏ ਹਨ। ਇੱਥੇ ਲੋਕਾਂ ਨੂੰ ਧੁੱਪ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਫ਼ਰਕ ਬਣਿਆ ਰਹੇਗਾ।   

Click to comment

Leave a Reply

Your email address will not be published. Required fields are marked *

Most Popular

To Top