ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਇਹਨਾਂ ਇਲਾਕਿਆਂ ਚ ਪਵੇਗਾ ਭਾਰੀ ਮੀਂਹ ਆ ਗਈ ਮੌਸਮ ਦੀ ਤਾਜ਼ਾ ਅਪਡੇਟ

ਪੰਜਾਬੀ ਲੋਕ · 23 July 2020
ਮੂਲ ਤਸਵੀਰ ਉਪਲਬਧ ਨਹੀਂ

ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਇਸ ਹਫਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਨਸੂਨ ਦੀ ਵਿਆਪਕ ਸਰਗਰਮੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੇਖੀ ਜਾਵੇਗੀ। ਇਸ ਕਾਰਨ ਇਨ੍ਹਾਂ ਥਾਵਾਂ ‘ਤੇ ਭਾਰੀ ਬਾਰਸ਼ ਦੇ ਨਾਲ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉੱਤਰ-ਪੂਰਬੀ ਰਾਜਾਂ ‘ਚ ਅੱਜ ਵੀ ਤੇਜ਼ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਸ਼ ਹੋ ਸਕਦੀ ਹੈ। ਪੱਛਮੀ ਤੇ ਪੂਰਬੀ ਬਿਹਾਰ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ ਵਿੱਚ ਪਹਿਲਾਂ ਤੋਂ ਹੀ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਪਿਛਲੇ ਦੋ ਘੰਟਿਆਂ ਤੋਂ ਮੁੰਬਈ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਕੱਲ੍ਹ ਮੁੰਬਈ ਵਿੱਚ ਭਾਰੀ ਬਾਰਸ਼ ਹੋਈ ਅਤੇ ਸੜਕਾਂ ‘ਤੇ ਪਾਣੀ ਖੜ੍ਹਾ ਹੋ ਗਿਆ। ਅੱਜ ਮੀਂਹ ਥੋੜ੍ਹਾ ਜਿਹਾ ਹੌਲੀ ਹੈ ਪਰ ਸੜਕਾਂ ਦਾ ਬੁਰਾ ਹਾਲ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ ਅੱਜ ਸਵੇਰੇ 1.43 ਵਜੇ 4.52 ਮੀਟਰ ਦੀ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ