News

ਇਹਨਾਂ ਸੂਬਿਆਂ ’ਚ ਤੂਫ਼ਾਨ ਦੇ ਨਾਲ ਨਾਲ ਬਾਰਿਸ਼ ਦੀ ਵੀ ਚੇਤਾਵਨੀ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਤੇਜ਼ੀ ਦੇਖੀ ਜਾ ਰਹੀ ਹੈ। ਸਵੇਰ ਅਤੇ ਸ਼ਾਮ ਦੀ ਹਲਕੀ ਸਰਦੀ ਤੋਂ ਇਲਾਵਾ ਪੂਰੇ ਦਿਨ ਵਿੱਚ ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਗੜਬੜੀ ਕਾਰਨ ਐਤਵਾਰ ਨੂੰ ਦਿੱਲੀ ਵਿੱਚ ਬਾਰਿਸ਼ ਹੋ ਸਕਦੀ ਹੈ। ਤਾਜ਼ਾ ਰਿਪੋਰਟ ਮੁਤਾਬਕ ਕਰੂਕਸ਼ੇਤਰ, ਗੰਗੋਹ ਵਿੱਚ ਬਾਰਿਸ਼ ਹੋ ਸਕਦੀ ਹੈ।

MeT predicts heavy rainfall in many parts of Odisha - Oneindia News

ਅੱਜ ਪੰਜਾਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਗਰਜ ਨਾਲ ਹਲਕੀ ਬਾਰਿਸ਼ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 7 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਸਥਾਨਾਂ ’ਤੇ ਬਿਜਲੀ ਚਮਕਣ ਕਾਰਨ ਤੂਫ਼ਾਨ ਦੀ ਸੰਭਾਵਨਾ ਵੀ ਹੈ। ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਬਰਫ਼ਬਾਰੀ ਦੀ ਸੰਭਾਵਨਾ ਲਗਾਤਾਰ ਜਤਾਈ ਜਾ ਰਹੀ ਹੈ।

ਦਰਅਸਲ ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ਵਿੱਚ ਇਕ ਹੋਰ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦਾ ਪ੍ਰਭਾਵ ਸ਼ੁਰੂ ਹੋ ਚੁੱਕਾ ਹੈ। ਇਸ ਦੇ ਚਲਦੇ 8 ਮਾਰਚ ਨੂੰ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਕਾਰਨ ਪੱਛਮੀ ਹਿਮਾਲਿਆ ਖੇਤਰ ਵਿੱਚ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਿਟਸਤਾਨ ਅਤੇ ਮੁਜ਼ੱਫ਼ਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਾਰਿਸ਼ ਅਤੇ  ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

ਅਸਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜੋਰਮ ਅਤੇ ਤ੍ਰਿਪੁਰਾ ਵਿੱਚ 7 ਮਾਰਚ ਤਕ ਭਾਰੀ ਬਾਰਿਸ਼ ਹੋਣ ਦਾ ਖਦਸ਼ਾ ਹੈ। ਇਹਨਾਂ ਖੇਤਰਾਂ ਵਿੱਚ 8 ਤੋਂ 10 ਮਾਰਚ ਦੌਰਾਨ ਵੀ ਬਾਰਿਸ਼ ਦੇ ਆਸਾਰ ਹਨ। ਬਿਜਲੀ ਗਰਜਣ ਦੀ ਵੀ ਸੰਭਾਵਨਾ ਹੈ।

Click to comment

Leave a Reply

Your email address will not be published. Required fields are marked *

Most Popular

To Top