Punjab

ਇਹ ਸਿੰਘ ਨੇ ਮੋਦੀ ਸਰਕਾਰ ਲਈ ਕੀਤੀ ਇਹ ਅਰਦਾਸ

ਦੁਸਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜ ਕੇ ਇਤਿਹਾਸ ਬਦਲ ਕੇ ਰੱਖ ਦਿੱਤੈ ਗਿਆ ਹੈ। ਇੱਕ ਪਾਸੇ ਕਿਸਾਨਾਂ ਵੱਲੋਂ ਮੋਦੀ ਸਣੇ ਅੰਬਾਨੀ ਅੰਡਾਨੀ ਦੇ ਪੁਤਲੇ ਸਾੜੇ ਗਏ ਤਾਂ ਦੂਜੇ ਪਾਸੇ ਬੀਬੀਆਂ ਮੋਦੀ ਦੀ ਮਕਾਨ ਬੈਠ ਗਈਆ।

ਇੰਨਾ ਹੀ ਨਹੀਂ ਪੰਜਾਬ ਦੇ ਲੋਕਾਂ ‘ਚ ਮੋਦੀ ਪ੍ਰਤੀ ਇੰਨਾਂ ਗੁੱਸਾ ਦੇਖਣ ਨੂੰ ਮਿਲਿਆ ਕਿ ਇੱਕ ਪਿੰਡ ‘ਚ ਤਾਂ ਮੋਦੀ ਦੀ ਮੌਤ ਦੀ ਅਰਦਾਸ ਸੋਧ ਦਿੱਤੀ ਗਈ ਹੈ। ਸ਼ੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਪਿੰਡ ਦੇ ਲੋਕਾਂ ਸਣੇ ਗ੍ਰੰਥੀ ਸਿੰਘ ਵੱਲੋਂ ਮੋਦੀ ਸਰਕਾਰ ਦੇ ਕਲਿਆਣਾ ਦੀ ਅਰਦਾਸ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਦੁਸਹਿਰੇ ‘ਤੇ ਪੰਜਾਬ ‘ਚ ਰਾਵਣ ਦੇ ਨਹੀਂ ਸਗੋਂ ਹਰ ਪਿੰਡ ਅਤੇ ਸ਼ਹਿਰ ‘ਚ ਮੋਦੀ ਦੇ ਪੁਤਲੇ ਸਾੜੇ ਗਏ। ਕਿਸਾਨਾਂ ਵੱਲੋਂ 15-20 ਫੁੱਟ ਉੱਚੇ ਪੁਤਲੇ ਤਿਆਰ ਕਰ ਕੇ ਉਹਨਾਂ ਨੂੰ ਸਾੜਿਆ ਗਿਆ ਅਤੇ ਮੋਦੀ ਸਰਕਾਰ ਪ੍ਰਤੀ ਪ੍ਰਦਰਸ਼ਨ ਕੀਤਾ।

ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਨਾ ਲਿਆ ਗਿਆ ਤਾਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਦਿਨੋਂ ਦਿਨ ਤੇਜ਼ ਕੀਤਾ ਜਾਵੇਗਾ। ਜੇ ਉੱਥੇ ਹੀ ਗੱਲ ਕਰੀਏ ਪ੍ਰਧਾਨ ਮੰਤਰੀ ਮੋਦੀ ਦੀ ਤਾਂ ਉਹਨਾਂ ਵੱਲੋਂ ਪਿਛਲੇ ਦਿਨੀਂ ਬਿਆਨ ਦੇ ਕੇ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਹਾਲਤ ‘ਚ ਵਾਪਸ ਨਾ ਲੈਣ ਦੀ ਗੱਲ ਆਖੀ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top