News

ਇੰਗਲੈਂਡ ‘ਚ ਵਿਗੜੇ ਹਾਲਾਤ, ਕੋਰੋਨਾ ਕਾਰਨ ਇੰਗਲੈਂਡ ਨੇ ਮੁੜ ਲਗਾਇਆ ਲਾਕਡਾਊਨ

ਕੋਰੋਨਾ ਵਾਇਰਸ ਅਜਿਹੀ ਭਿਆਨਕ ਬਿਮਾਰੀ ਬਣ ਚੁੱਕੀ ਹੈ ਕਿ ਇਸ ਦੇ ਲਗਾਤਾਰ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਬ੍ਰਿਟੇਨ ਵਿੱਚ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸ਼ਨੀਵਾਰ ਨੂੰ ਦੇਸ਼ਭਰ ਵਿੱਚ ਇਕ ਮਹੀਨੇ ਲਈ ਮੁੜ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।

ਬੋਰਿਸ ਜਾਨਸਨ ਨੇ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਕੇਸਾਂ ਵਿੱਚ ਹੋਏ ਵਾਧੇ ਅਤੇ ਹਸਪਤਾਲ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਦੇਖ ਕੇ ਪਾਬੰਦੀਆਂ ਲਗਾਉਣ ਦੇ ਮੁੱਦੇ ‘ਤੇ ਸੀਨੀਅਰ ਮੰਤਰੀ ਮੰਡਲ ਦੇ ਸਹਿਯੋਗੀਆਂ ਨਾਲ ਸਲਾਹ ਕੀਤੀ।

ਯੂਰਪ ਵਿਚ ਕੋਰੋਨਾ ਮਾਮਲਿਆਂ ਵਿਚ ਹੋਏ ਵਾਧੇ ਕਾਰਨ ਕਈ ਦੇਸ਼ਾਂ ਵਿਚ ਮੁੜ ਲੌਕਡਾਊਨ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫਰਾਂਸ ਵਿਚ ਵੀਰਵਾਰ ਨੂੰ ਚਾਰ ਹਫ਼ਤਿਆਂ ਦੀ ਤਾਲਾਬੰਦੀ ਹੋਣ ਦਾ ਐਲਾਨ ਕੀਤਾ ਗਿਆ ਸੀ। ਲਾਕਡਾਊਨ ਦਾ ਐਲਾਨ ਸੋਮਵਾਰ ਨੂੰ ਕੀਤਾ ਜਾਣਾ ਸੀ ਪਰ ਹਾਲਾਤ ਇਸ ਕਦਰ ਵਿਗੜ ਗਏ ਕਿ ਸ਼ਨੀਵਾਰ ਨੂੰ ਹੀ ਲਾਕਡਾਊਨ ਲਗਾਉਣਾ ਪਿਆ।

ਲਾਕਡਾਊਨ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਲਈ ਨਵੇਂ ਨਿਯਮਾਂ ਦਾ ਐਲਾਨ ਵੀ ਕੀਤਾ ਗਿਆ ਹੈ। ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਸਿਰਫ ਕੁਝ ਖਾਸ ਹਾਲਤਾਂ ਵਿੱਚ ਹੀ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾਏਗੀ। ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ।

ਇਹ ਪਾਬੰਦੀਆਂ 2 ਦਸੰਬਰ ਤੱਕ ਲਾਗੂ ਕਰਨ ਦੀ ਯੋਜਨਾ ਹੈ। ਇਸ ਨਵੀਂ ਪਾਬੰਦੀ ਦੇ ਤਹਿਤ ਪੱਬ, ਬਾਰ ਅਤੇ ਰੈਸਟੋਰੈਂਟ ਬੰਦ ਰਹਿਣਗੇ। ਬ੍ਰਿਟੇਨ ਵਿਚ ਮਨੋਰੰਜਨ ਦੀਆਂ ਸਾਰੀਆਂ ਥਾਵਾਂ ਬੰਦ ਰਹਿਣਗੀਆਂ। ਬੌਰਿਸ ਜਾਨਸਨ ਨੇ ਕਿਹਾ ਕਿ ਸਾਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਸਾਡੇ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।

ਉਨ੍ਹਾਂ ਨੇ ਇਹ ਗੱਲਾਂ ਕੈਬਨਿਟ ਮੀਟਿੰਗ ਵਿੱਚ ਤਾਲਾਬੰਦੀ ਯੋਜਨਾ ਉਤੇ ਦਸਤਖਤ ਕਰਨ ਤੋਂ ਬਾਅਦ ਕਹੀਆਂ। ਬੋਰਿਸ ਜਾਨਸਨ ਨੇ ਕਿਹਾ ਕਿ ਅਸੀਂ ਕੁਦਰਤ ਅੱਗੇ ਝੁਕ ਗਏ ਹਾਂ। ਇਸ ਦੇਸ਼ ਵਿੱਚ, ਵਿਗਿਆਨਕ ਸਲਾਹਕਾਰਾਂ ਦੇ ਅਨੁਸਾਰ ਯੂਰਪ ਵਿੱਚ ਕੋਰੋਨਾ ਵਾਇਰਸ ਹੋਰ ਕਿਤੇ ਵੱਧ ਤੇਜ਼ੀ ਨਾਲ ਫੈਲ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top