News

ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ, ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ 31 ਜੁਲਾਈ ਤੱਕ ਯੋਜਨਾ ਲਾਗੂ ਕਰਨ ਦੇ ਹੁਕਮ ਜਾਰੀ

ਸੁਪਰੀਮ ਕੋਰਟ ਨੇ ਕੇਂਦਰੀ ਅਤੇ ਰਾਜ ਸਰਕਾਰਾਂ ਨੂੰ ਕੋਰੋਨਾ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਬਾਰੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ 31 ਜੁਲਾਈ 2021 ਨੂੰ ‘ਵਨ ਨੇਸ਼ਨ ਵਨ ਰਾਸ਼ਨ ਕਾਰਡ’ ਸਕੀਮ ਨੂੰ ਲਾਗੂ ਕਰਨ ਦੀ ਆਖਰੀ ਤਰੀਕ ਤੈਅ ਕੀਤੀ ਹੈ। ਇਸ ਯੋਜਨਾ ਤਹਿਤ ਪ੍ਰਵਾਸੀ ਮਜ਼ਦੂਰਾਂ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਾਸ਼ਨ ਲੈਣ ਦੀ ਸਹੂਲਤ ਮਿਲੇਗੀ।

One nation, one ration card': Govt designs standard format, asks states to  follow it

ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਦੇ ਲਾਭ ਤੇ ਭਲਾਈ ਲਈ ਕਈ ਹੋਰ ਹੁਕਮ ਵੀ ਦਿੱਤੇ ਹਨ। ਅਦਾਲਤ ਨੇ ਰਾਜ ਸਰਕਾਰਾਂ ਨੂੰ ਪ੍ਰਵਾਸੀਆਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਾਉਣ ਤੇ ਮਹਾਮਾਰੀ ਜਾਰੀ ਰਹਿਣ ਤੱਕ ਕਮਿਊਨਿਟੀ ਰਸੋਈਆਂ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਕੋਰੋਨਾ ਦੀ ਦੂਜੀ ਲਹਿਰ ਦੌਰਾਨ ਲਾਈਆਂ ਰੋਕਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪ੍ਰਵਾਸੀ ਮਜ਼ਦੂਰਾਂ ਲਈ ਖੁਰਾਕ ਸੁਰੱਖਿਆ, ਨਕਦ ਬਦਲੀ ਅਤੇ ਹੋਰ ਭਲਾਈ ਦੇ ਉਪਾਅ ਯਕੀਨੀ ਬਣਾਉਣ ਲਈ ਕੇਂਦਰ ਅਤੇ ਰਾਜਾਂ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।

ਜੱਜ ਅਸ਼ੋਕ ਭੂਸ਼ਣ ਅਤੇ ਜਸਟਿਸ ਐਮਆਰ ਸ਼ਾਹ ਦੀ ਬੈਂਚ ਨੇ 11 ਜੂਨ ਨੂੰ ਇਸ ਸਬੰਧ ਵਿੱਚ ਕਾਰਕੁਨ ਅੰਜਲੀ ਭਾਰਦਵਾਜ, ਹਰਸ਼ ਮੰਡੇਰ ਅਤੇ ਜਗਦੀਪ ਛੋਕਰ ਦੀਆਂ ਪਟੀਸ਼ਨਾਂ ਤੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਇਕ ਨਵੀਂ ਪਟੀਸ਼ਨ 2020 ਦੇ ਪੈਡਿੰਗ ਮਾਮਲੇ ਵਿੱਚ ਦਾਇਰ ਕੀਤੀ ਗਈ ਸੀ। ਚੋਟੀ ਦੀ ਅਦਾਲਤ ਨੇ ਪਿਛਲੇ ਸਾਲ ਮਈ ਵਿੱਚ ਪ੍ਰਵਾਸੀ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦਾ ਨੋਟਿਸ ਲਿਆ ਅਤੇ ਕਈ ਹੁਕਮ ਜਾਰੀ ਕੀਤੇ ਸਨ।  

Click to comment

Leave a Reply

Your email address will not be published.

Most Popular

To Top