ਈਡੀ ਦੀ ਪੰਜਾਬ ਤੇ ਦਿੱਲੀ ‘ਚ ਵੱਡੀ ਕਾਰਵਾਈ, 35 ਥਾਵਾਂ ’ਤੇ ਕੀਤੀ ਛਾਪੇਮਾਰੀ

 ਈਡੀ ਦੀ ਪੰਜਾਬ ਤੇ ਦਿੱਲੀ ‘ਚ ਵੱਡੀ ਕਾਰਵਾਈ, 35 ਥਾਵਾਂ ’ਤੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਦਿੱਲੀ ਸਮੇਤ ਪੰਜਾਬ ਵਿੱਚ ਵੀ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਸ਼ਰਾਬ ਨੀਤੀ ਘਪਲੇ ਨਾਲ ਸਬੰਧ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਹੈ। ਈਡੀ ਨੇ ਦਿੱਲੀ ਤੇ ਪੰਜਾਬ ਸਮੇਤ 35 ਥਾਵਾਂ ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਈਡੀ ਦੀ ਟੀਮ ਦਿੱਲੀ ਤੇ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ।

ED conducts raids at 35 locations in Delhi-NCR, Punjab in liquor policy  case - India News

ਦੱਸ ਦਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ 2021-22 ਦੀ ਆਬਕਾਰੀ ਨੀਤੀ ਤਹਿਤ ਘੁਟਾਲੇ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ। ਸੀਬੀਆਈ ਤੇ ਈਡੀ ਦੋਵਾਂ ਨੇ ਸਿਸੋਦੀਆ ਖਿਲਾਫ਼ ਕੇਸ ਦਰਜ ਕੀਤਾ ਹੈ।

Delhi Excise Policy scam: ED raids 35 locations in 3 states | Zee Business

ਇਸ ਤੋਂ ਪਹਿਲਾਂ 16 ਸਤੰਬਰ ਨੂੰ ਈਡੀ ਨੇ 6 ਸੂਬਿਆਂ ਵਿੱਚ 40 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਈਡੀ ਨੇ ਕਈ ਰਾਜਾਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਸੀ। ਇਸ ਦੇ ਨਾਲ ਹੀ ਇਸ ਇਮਸ ਮਾਮਲੇ ਦੇ ਮੁਲਜ਼ਮ ਤੇ ਆਮ ਆਦਮੀ ਪਾਰਟੀ ਦੇ ਸੰਚਾਰ ਰਣਨੀਤੀਕਾਰ ਵਿਜੇ ਨਾਇਰ ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵੱਲੋਂ 20 ਅਕਤੂਬਰ ਤੱਕ ਸੀਬੀਆਈ ਹਿਰਾਸਤ ਵਿੱਚ ਭੇਜਿਆ ਜਾ ਚੁੱਕਾ ਹੈ।

Leave a Reply

Your email address will not be published.