ਈਦ ਦੇ ਤਿਉਹਾਰ ’ਤੇ ਕੈਪਟਨ ਦਾ ਵੱਡਾ ਐਲਾਨ, ਮਾਲੇਰਕੋਟਲਾ ਬਣਿਆ 23ਵਾਂ ਜ਼ਿਲ੍ਹਾ

ਈਦ ਦੇ ਪਵਿੱਤਰ ਤਿਉਹਾਰ ਮੌਕੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਕੋਟਲਾ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਵੱਲੋਂ ਮਲੇਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਐਲਾਨਿਆ ਹੈ।

ਕੈਪਟਨ ਨੇ ਮਲੇਕੋਟਲੇ ਨੂੰ ਜ਼ਿਲ੍ਹਾ ਐਲਾਨਦਿਆਂ ਨਵਾਂ ਡੀ.ਸੀ. ਨਿਯੁਕਤ ਕਰਨ ਦਾ ਐਲਾਨ ਵੀ ਕੀਤਾ ਹੈ। ਈਦ ਦੇ ਦਿਹਾੜੇ ਉੱਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਰਕੋਟਲਾ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ ਐਲਾਨ ਕੀਤੇ ਗਏ ਹਨ।
500 ਕਰੋੜ ਦੀ ਲਾਗਤ ਨਾਲ ਇੱਥੇ ਨਵਾਂ ਕਾਲਜ ਬਣਾਉਣ ਦੀ ਗੱਲ ਕਹਿ ਗਈ ਹੈ। ਇਸ ਦੇ ਨਾਲ ਹੀ ਸ਼ੇਰ ਮੁਹੰਮਦ ਖਾਨ ਦੇ ਨਾਮ ਉੱਤੇ ਕਾਲਜ ਦਾ ਨਾਮ ਰੱਖਿਆ ਜਾਵੇਗਾ ਇਹ ਵੀ ਵੱਡਾ ਐਲਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਹੈ। ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਵੀ ਐਲਾਨ ਕੀਤਾ ਗਿਆ ਹੈ।
ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਵੱਲੋਂ ਲਾਈਵ ਹੋ ਕੇ ਮਲੇਰਕੋਟਲਾ ਸ਼ਹਿਰ ’ਚ 500 ਕਰੋੜ ਦੀ ਲਾਗਤ ਨਾਲ ਨਵਾਂ ਕਾਲਜ ਬਣਾਉਣ ਦੀ ਗੱਲ ਕਹੀ ਹੈ ਅਤੇ ਇਸ ਕਾਲਜ ਦਾ ਨਾਂ ‘ਸ਼ੇਰ ਮੁਹੰਮਦ ਖਾਨ’ ਦੇ ਨਾਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਨਵਾਂ ਬੱਸ ਸਟੈਂਡ, ਇਕ ਮਹਿਲਾ ਥਾਣਾ ਵੀ ਬਣਾਇਆ ਜਾਵੇਗਾ।
