News

ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਘੇਰਿਆਂ ਮੁੱਖ ਮੰਤਰੀ ਦਾ ਮਹਿਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਅੱਜ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਕੁਝ ਅਧਿਆਪਕ ਦੂਜੇ ਰਸਤਿਓਂ ਪੁਲਿਸ ਨੂੰ ਚਕਮਾ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਬਾਹਰ ਮੁੱਖ ਗੇਟ ‘ਤੇ ਪਹੁੰਚ ਗਏ। ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਏ ਗਏ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਨੂੰ ਲਾਹਨਤਾਂ ਪਾਈਆਂ ਅਤੇ ਨਾਲ ਹੀ ਉਹਨਾਂ ਮੰਗਾਂ ਪੂਰੀਆਂ ਨਾ ਹੋਣ ਤੱਕ ਇਸੇ ਤਰ੍ਹਾਂ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਵੀ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਉਹਨਾਂ ਵੱਲੋਂ ਰੁਜ਼ਗਾਰ ਦੀ ਜਗ੍ਹਾਂ ਲਾਠੀਆਂ ਦੇ ਨਾਲ ਕੁੱਟਿਆ ਮਾਰਿਆ ਜਾ ਰਿਹਾ ਹੈ।

ਦੱਸ ਦਈਏ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਪਕ ਸੰਘਰਸ਼ ਕਰ ਰਹੇ ਹਨ। ਬੇਰੁਜ਼ਗਾਰ ਅਧਿਆਪਕ ਅੱਜ ਦੂਜੇ ਰਸਤਿਓਂ ਪੁਲਿਸ ਨੂੰ ਚਕਮਾ ਦੇ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਬਾਹਰ ਮੁੱਖ ਗੇਟ ‘ਤੇ ਪਹੁੰਚ ਗਿਆ। ਜਿੱਥੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਤੁਰੰਤ ਲਾਠੀਚਾਰਜ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ।  

Click to comment

Leave a Reply

Your email address will not be published. Required fields are marked *

Most Popular

To Top