News

ਈ.ਡੀ. ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਜਾਰੀ ਕੀਤੇ ਸੰਮਨ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਅਖ਼ਬਾਰ ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ 13 ਜੂਨ ਨੂੰ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਈਡੀ ਨੇ ਪਹਿਲਾਂ ਕਾਂਗਰਸ ਲੀਡਰ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਗਾਂਧੀ ਨੇ ਪੇਸ਼ ਹੋਣ ਲਈ ਦੂਜੀ ਤਰੀਕ ਦੇਣ ਦੀ ਬੇਨਤੀ ਕਰਦੇ ਹੋਏ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ।

Rahul Gandhi: The rise of India's political scion - BBC News

ਅਧਿਕਾਰੀਆਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੂੰ ਹੁਣ 13 ਜੂਨ ਨੂੰ ਦਿੱਲੀ ਵਿੱਚ ਈਡੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਈਡੀ ਨੇ 8 ਜੂਨ ਨੂੰ ਤਲਬ ਕੀਤਾ ਹੈ। ਇਹ ਮਾਮਲਾ ਪਾਰਟੀ ਸਮਰਥਿਤ ਯੰਗ ਇੰਡੀਅਨ ਵਿੱਚ ਸਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿੱਚ ਹਾਲ ਹੀ ਵਿੱਚ ਦਰਜ ਕੀਤਾ ਗਿਆ ਸੀ।

ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ ਦੁਆਰਾ ਪ੍ਰਕਾਸ਼ਤ ਕੀਤਾ ਗਿਆ ਹੈ ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ।

ਈਡੀ ਨੇ ਕਾਂਗਰਸ ਲੀਡਰਾਂ ਮਲਿਕਾਰਜੁਨ ਖੜਗੇ ਅਤੇ ਪਵਨ ਬਾਂਸਲ ਤੋਂ ਪੁੱਛਗਿੱਛ ਕੀਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਈਡੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਕਾਂਗਰਸ ਲੀਡਰਾਂ ਤੋਂ ਪੁੱਛਗਿਛ ਕਰ ਕੇ ਵਿੱਤੀ ਲੈਣ ਦੇਣ, ਯੰਗ ਇੰਡੀਅਨ ਦੇ ਪ੍ਰਮੋਟਰਾਂ ਅਤੇ ਏਜੇਐਲ ਦੀ ਭੂਮਿਕਾ ਬਾਰੇ ਪਤਾ ਲਾਉਣਾ ਚਾਹੰਦਾ ਹੈ। ਏਜੰਸੀ ਨੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੇ ਖਿਲਾਫ਼ ਇਨਕਮ ਟੈਕਸ ਵਿਭਾਗ ਦੀ ਜਾਂਚ ਦਾ ਨੋਟਿਸ ਲੈਣ ਤੋਂ ਬਾਅਦ ਇੱਥੇ ਇੱਕ ਹੇਠਲੀ ਅਦਾਲਤ ਨੇ ਪੀਐਮਐਲਏ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕੀਤਾ ਸੀ।

Click to comment

Leave a Reply

Your email address will not be published.

Most Popular

To Top