News

ਈ.ਡੀ. ਨੇ ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਕੀਤੇ ਬਰਾਮਦ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ਵਿਭਾਗ ਵਲੋਂ ਕਈ ਅਹਿਮ ਸੁਰਾਗ ਮਿਲਣ ਤੋਂ ਇਲਾਵਾ 6 ਕਰੋੜ ਰੁਪਏ ਨਕਦੀ ਬਰਾਮਦ ਕੀਤੀ ਗਈ ਹੈ।

Illegal mining case: ED seizes Rs 6 cr cash in raid at premises of Punjab CM  Channi's kin, others - The Economic Times Video | ET Now

ਛਾਪੇਮਾਰੀ ਦੌਰਾਨ ਈ.ਡੀ. ਨੇ ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣੇ ਤੋਂ 4 ਕਰੋੜ ਰੁਪਏ ਭਾਰਤੀ ਕਰੰਸੀ ਅਤੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ 2 ਕਰੋੜ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਹੁਣ ਸੁਨੀਲ ਜੋਸ਼ੀ ਦੇ ਘਰ ਰੇਡ ਕੀਤੀ ਹੈ।

Image

ਜੋਸ਼ੀ ਦਾ ਪੰਜਾਬ ਕਾਂਗਰਸ ‘ਚ ਚੰਗਾ ਰਸੂਖ ਹੈ। ਬੀਤੀ ਰਾਤ ਈਡੀ ਨੇ ਪਠਾਨਕੋਟ ਵਿੱਚ ਛਾਪੇਮਾਰੀ ਕੀਤੀ। ਈਡੀ ਨੇ ਪਿੰਡ ਬੁੰਗਲ ਵਿੱਚ ਰੇਤ ਕਾਰੋਬਾਰੀ ਦੇ ਘਰ ਦਸਤਕ ਦੇ ਦਿੱਤੀ। ਈਡੀ ਨੇ ਸਾਰਾ ਰਿਕਾਰਡ ਆਪਣੇ ਕਬਜ਼ੇ ‘ਚ ਲੈ ਲਿਆ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਤੇ ‘ਰੇਤ ਮਾਫੀਆ’ ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।

Image

ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਹੈ। ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗਰਕਨੂੰਨੀ ਮਾਈਨਿੰਗ ਦੇ ਲੈਣ ਦੇਣ ‘ਚ ਇਹ ਛਾਪੇਮਾਰੀ ਕੀਤੀ ਗਈ ਸੀ, ਤੇ ਮੁਹਾਲੀ ‘ਚ ਇਸ ਸਬੰਧੀ FIR ਹੋਈ ਸੀ ਹਾਲਾਂਕਿ ਇਸ ਮਾਮਲੇ ‘ਚ ਗੈਰਕਾਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ ਪਰ ED ਵੱਲੋਂ ਹੁਣ ਪੰਜਾਬ ਭਰ ‘ਚ ਇਹ ਰੇਡ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top