ਉਤਰਾਖੰਡ ’ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 54 ਲੋਕਾਂ ਦੀ ਹੋਈ ਮੌਤ
By
Posted on

ਉੱਤਰਾਖੰਡ ਵਿੱਚ ਭਾਰੀ ਵਰਖਾ ਹੋਣ ਕਾਰਨ ਸੂਬੇ ਵਿੱਚ ਤਬਾਹੀ ਮਚੀ ਹੋਈ ਹੈ। ਕਈ ਇਲਾਕਿਆਂ ਤੋਂ ਲੈਂਡਸਲਾਈਡ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਏਐਨਆਈ ਮੁਤਾਬਕ ਉਤਰਾਖੰਡ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਹੁਣ ਤੱਕ ਕੁੱਲ 54 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਉੱਥੇ ਹੀ ਵੱਖ-ਵੱਖ ਘਟਨਾਵਾਂ ਵਿੱਚ ਹੁਣ ਤੱਕ 19 ਲੋਕ ਜ਼ਖ਼ਮੀ ਹੋ ਗਏ ਹਨ। ਇਸ ਤੋਂ ਇਲਾਵਾ 5 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਤਰਾਖੰਡ ਦੀ ਵਰਖਾ ਨਾਲ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਲਈ ਬੁੱਧਵਾਰ ਦੇਰ ਰਾਤ ਇੱਥੇ ਪਹੁੰਚੇ ਹਨ।
ਰਾਜ ਵਿੱਚ ਲਗਾਤਾਰ ਤੀਜੇ ਦਿਨ ਤੱਕ ਹੋਈ ਵਰਖਾ ਨਾਲ ਸੈਂਕੜੇ ਲੋਕ ਪ੍ਰਭਾਵਿਤ ਹੋਏ ਹਨ। ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
