ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ ਸੀਐਮ ਮਾਨ

 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ। ਉਹਨਾਂ ਦਾ ਇਸ ਦੌਰੇ ਦਾ ਉਦੇਸ਼ ਸੂਬੇ ਦੇ ਵਿਕਾਸ ਨੂੰ ਹੋਰ ਤੇਜ਼ ਕਰਨਾ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ। ਸੰਭਾਵਨਾ ਇਹ ਜਤਾਈ ਜਾ ਰਹੀ ਹੈ ਕਿ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਕੋਈ ਕਸਰ ਨਹੀਂ ਛੱਡੇਗੀ। ਸੂਬੇ ਨੂੰ ਉਦਯੋਗਿਕ ਵਿਕਾਸ ਦ ਉੱਚ ਪੱਧਰ ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦਾ ਦੌਰਾ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉੱਥੇ ਹੀ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

Leave a Reply

Your email address will not be published.