News

ਉੱਤਰ ਪ੍ਰਦੇਸ਼ ‘ਚ ਭਾਜਪਾ ਨੂੰ ਵੱਡਾ ਝਟਕਾ! ਰਾਮ ਨਗਰੀ ਅਯੁੱਧਿਆ ‘ਚ ਵੀ ਮੂੰਹ ਦੀ ਖਾਣੀ ਪਈ

ਭਾਰਤ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਭਾਜਪਾ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਭਾਜਪਾ ਨੂੰ ਅਪਣੇ ਗੜ੍ਹ ਉੱਤਰ ਪ੍ਰਦੇਸ਼ ਤੋਂ ਵੀ ਨਿਰਾਸ਼ਾ ਹੀ ਹੱਥ ਲੱਗੀ ਹੈ। ਉੱਤਰ ਪ੍ਰਦੇਸ਼ ਦੇ 75 ਜ਼ਿਲ੍ਹਿਆਂ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਭਾਜਪਾ ਸੱਤਾ ਵਿੱਚ ਹੋਣ ਦੇ ਬਾਵਜੂਦ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ।

With No Visible Successor to Mayawati, the Once-Mighty BSP Now Struggling  to Stay Alive and Relevant

ਸਭ ਤੋਂ ਖ਼ਾਸ ਗੱਲ ਇਹ ਹੈ ਕਿ ਰਾਮ ਨਗਰੀ ਅਯੁੱਧਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਣਸੀ ਤੋਂ ਵੀ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਅਯੁੱਧਿਆ ਸ਼ਹਿਰ ਵਿੱਚ ਸਪਾ ਨੇ 40 ਵਿਚੋਂ 24 ਸੀਟਾਂ ਤੇ ਕਬਜ਼ਾ ਕੀਤਾ ਹੈ। ਭਾਜਪਾ ਨੂੰ ਸਿਰਫ਼ 6 ਸੀਟਾਂ ਮਿਲੀਆਂ ਹਨ। ਮਾਇਆਵਤੀ ਦੀ ਬਸਪਾ ਪਾਰਟੀ ਨੇ 5 ਸੀਟਾਂ ਜਿੱਤੀਆਂ ਹਨ।

ਪੀਐਮ ਨਰੇਂਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਵਿੱਚ ਜ਼ਿਲ੍ਹਾ ਪੰਚਾਇਤ ਮੈਂਬਰ ਦੀਆਂ 40 ਸੀਟਾਂ ਤੇ ਭਾਜਪਾ ਦੇ ਸਿਰਫ਼ 7 ਉਮੀਦਵਾਰ ਜਿੱਤੇ ਹਨ ਤੇ ਸਮਾਜਵਾਦੀ ਪਾਰਟੀ ਦੇ 15 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਵੋਟਾਂ ਦੀ ਗਿਣਤੀ ਐਤਵਾਰ ਸਵੇਰੇ ਸ਼ੁਰੂ ਹੋ ਕੇ ਸੋਮਵਾਰ ਨੂੰ ਮੁਕੰਮਲ ਹੋਈ।

ਨਤੀਜਿਆਂ ਦਾ ਐਲਾਨ ਅੱਜ ਹੋਏਗਾ। ਇਹ ਚੋਣ ਸੱਤਾਧਾਰੀ BJP (ਭਾਰਤੀ ਜਨਤਾ ਪਾਰਟੀ) ਦੇ ਨਾਲ ਨਾਲ-ਨਾਲ ਵਿਰੋਧੀ ਪਾਰਟੀਆਂ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਤੇ ਕਾਂਗਰਸ ਲਈ ਮਹੱਤਵਪੂਰਨ ਹੈ। ਉੱਤਰ ਪ੍ਰਦੇਸ਼ ‘ਚ ਅਗਲੇ ਸਾਲ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।  

Click to comment

Leave a Reply

Your email address will not be published. Required fields are marked *

Most Popular

To Top