ਏਸ਼ੀਆ ਕੱਪ ਦੇ ਦੂਜੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

 ਏਸ਼ੀਆ ਕੱਪ ਦੇ ਦੂਜੇ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਾਕਿਸਤਾਨ ਨੂੰ ਏਸ਼ੀਆ ਕੱਪ 2022 ਵਿੱਚ 5 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਪਾਕਿਸਤਾਨ ਨੂੰ ਬੱਲੇਬਾਜ਼ੀ ਲਈ ਬੁਲਾਇਆ। ਪਾਕਿਸਤਾਨ ਨੇ ਪਹਿਲਾਂ ਖੇਡਣ ਤੋਂ ਬਾਅਦ 147 ਦੌੜਾਂ ਬਣਾਈਆਂ ਸਨ। ਜਵਾਬ ‘ਚ ਟੀਮ ਇੰਡੀਆ ਨੇ ਆਖਰੀ ਓਵਰ ‘ਚ ਸਿਰਫ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ।

ਮੁਹੰਮਦ ਰਿਜਵਾਨ ਨੇ ਸਭ ਤੋਂ ਜ਼ਿਆਦਾ 43 ਦੌੜਾਂ ਬਣਾਈਆਂ। ਇਫਿਤਖਾਰ ਅਹਿਮਦ ਨੇ ਵੀ 28 ਦੌੜਾਂ ਦੀ ਪਾਰੀ ਖੇਡੀ। ਭਾਰਤ ਵੱਲੋਂ ਭੁਵਨੇਸ਼ਵਰ ਕੁਮਾਰ ਨੇ ਚਾਰ, ਹਾਰਦਿਕ ਨੇ ਤਿੰਨ, ਅਰਸ਼ਦੀਪ ਨੇ ਦੋ ਅਤੇ ਆਵੇਸ਼ ਖਾਨ ਨੇ ਇੱਕ ਵਿਕੇਟ ਲਿਆ। ਹਾਰਦਿਕ ਨੇ ਪਹਿਲਾਂ ਗੇਂਦਬਾਜ਼ੀ ਵਿੱਚ ਤਿੰਨ ਵਿਕਟਾਂ ਲਈਆਂ ਅਤੇ ਫਿਰ ਬੱਲੇਬਾਜ਼ੀ ਵਿੱਚ ਚਾਰ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ ਨਾਬਾਦ 33 ਦੌੜਾਂ ਬਣਾਈਆਂ।

ਜਦੋਂ ਉਹ ਬੱਲੇਬਾਜ਼ੀ ਕਰਨ ਆਇਆ ਤਾਂ ਭਾਰਤ ਨੇ 15ਵੇਂ ਓਵਰ ਵਿੱਚ ਸਿਰਫ਼ 89 ਦੌੜਾਂ ਤੇ ਆਪਣੀਆਂ ਚਾਰ ਵਿਕਟਾਂ ਗਵਾ ਦਿੱਤੀਆਂ ਸਨ। ਵਿਰਾਟ ਕੋਹਲੀ ਨੂੰ ਜ਼ੀਰੋ ਤੇ ਜੀਵਨ ਮਿਲਿਆ ਅਤੇ ਫਿਰ ਉਹਨਾਂ ਨੇ ਇਸ ਦਾ ਫ਼ਾਇਦਾ ਚੁੱਕਿਆ। ਕੋਹਲੀ ਆਪਣੀ ਪੁਰਾਣੀ ਲੈਅ ਵਿੱਚ ਨਜ਼ਰ ਆਏ। ਉਸ ਨੇ ਤਿੰਨ ਚੌਕੇ ਅਤੇ ਇੱਕ ਛੱਡਾ ਲਾਇਆ। ਹਾਲਾਂਕਿ ਰੋਹਿਤ ਲਗਾਤਾਰ ਸੰਘਰਸ਼ ਕਰਦੇ ਰਹੇ ਅਤੇ ਸਿਰਫ 12 ਦੌੜਾਂ ਬਣਾ ਕੇ ਆਊਟ ਹੋ ਗਏ। ਕੋਹਲੀ 35 ਦੌੜਾਂ ਬਣਾ ਕੇ ਨਵਾਜ਼ ਦੀ ਗੇਂਦ ਤੇ ਕੈਚ ਆਊਟ ਹੋ ਗਏ।

ਇਸ ਤੋਂ ਬਾਅਦ ਰਵਿੰਦਰ ਜਡੇਜਾ ਨੇ ਕਮਾਨ ਸੰਭਾਲੀ। ਪਹਿਲੇ ਜਡੂ ਨੇ ਸੂਰਿਆਕੁਮਾਰ ਯਾਦਵ ਨਾਲ ਚੌਥੇ ਵਿਕਟ ਲਈ 36 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਜਦੋਂ ਸੂਰਿਆ ਆਊਟ ਹੋਇਆ ਤਾਂ ਜਡੇਜਾ ਨੇ ਹਾਰਦਿਕ ਪੰਡਯਾ ਨਾਲ ਮਿਲ ਕੇ ਭਾਰਤ ਨੂੰ ਮੁਸ਼ਕਿਲ ਨਾਲ ਬਾਹਰ ਕੀਤਾ। ਖਿਡਾਰੀ ਰਵਿੰਦਰ ਜਡੇਜਾ ਨੇ 29 ਗੇਂਦਾਂ ਨਾਲ 35 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੇ ਬੱਲੇ ਤੇ 2 ਚੌਕੇ ਅਤੇ 2 ਛੱਕੇ ਲੱਗੇ।

Leave a Reply

Your email address will not be published.