ਐਕੁਆਇਰ ਕੀਤੀ ਜ਼ਮੀਨ ‘ਤੇ ਕਬਜ਼ਾ ਕਰਨ ਨੂੰ ਲੈ ਕੇ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

 ਐਕੁਆਇਰ ਕੀਤੀ ਜ਼ਮੀਨ ‘ਤੇ ਕਬਜ਼ਾ ਕਰਨ ਨੂੰ ਲੈ ਕੇ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪ੍ਰਸ਼ਾਸਨ ਨੇ ‘ਭਾਰਤ ਮਾਲਾ ਸੜਕ ਯੋਜਨਾ’ ਤਹਿਤ ਐਕੁਆਇਰ ਕੀਤੀ ਜ਼ਮੀਨ ‘ਤੇ ਕਬਜ਼ਾ ਕਰ ਲਿਆ। ਕਿਸਾਨਾਂ ਨੇ ਜਦੋਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਐੱਸ.ਡੀ.ਐੱਮ. ਕੁਲਪ੍ਰੀਤ ਸਿੰਘ ਲੁਧਿਆਣਾ ਪੱਛਮੀ, ਤਹਿਸੀਲਦਾਰ ਮੁੱਲਾਂਪੁਰ, ਉਪ ਤਹਿਸੀਲਦਾਰ ਪੱਛਮੀ ਲੁਧਿਆਣਾ, ਡੀ.ਐਸ.ਪੀ. ਮੁੱਲਾਂਪੁਰ ਸ਼ਾਖਾ, ਐਸ.ਐਚ.ਓ ਥਾਣਾ ਦਾਖਾ ਦੇ ਐੱਸ.ਐੱਚ.ਓ. ਰਾਏਕੋਟ ਸਦਰ ਅਤੇ ਹੋਰ ਪੁਲਿਸ ਅਧਿਕਾਰੀ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਲੈਣ ਲਈ ਪਿੰਡ ਭੱਟੀਆਂ ਢਾਹਾਂ ਵਿਖੇ ਪਹੁੰਚ ਗਏ ਤਾਂ ਕਿਸਾਨ ਵੱਡੀ ਗਿਣਤੀ ‘ਚ ਮੌਕੇ ਤੇ ਪਹੰਚੇ।

ਉਨ੍ਹਾਂ ਨੇ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਕਬਜ਼ੇ ਦਾ ਵਿਰੋਧ ਕਰਦੇ ਹੋਏ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਥਿਤੀ ਉਸ ਸਮੇਂ ਗੰਭੀਰ ਹੋ ਗਈ, ਜਦੋਂ ਪੁਲਿਸ ਪ੍ਰਸ਼ਾਸਨ ਨੇ ਇਕੱਠੇ ਹੋਏ ਲੋਕਾਂ ਤੇ ਲਾਠੀਆਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿੱਚ ਮੌਜੂਦ ਔਰਤਾਂ ਨੇ ਇਸ ਦਾ ਵਿਰੋਧ ਵੀ ਕੀਤਾ। ਪੁਲਿਸ ਨੇ ਬਹੁਤ ਸਾਰੇ ਕਿਸਾਨਾਂ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲੈ ਲਿਆ।

ਪ੍ਰਸ਼ਾਸਨ ਵੱਲੋਂ ਜ਼ਮੀਨ ’ਤੇ ਕਬਜ਼ਾ ਕਰਨ ਦੀ ਜਾਣਕਾਰੀ ਮਿਲਦਿਆਂ ਹੀ ਰੋਡ ਸੰਘਰਸ਼ ਯੂਨੀਅਨ ਅਤੇ ਕਿਸਾਨ ਯੂਨੀਅਨ ਦੇ ਆਗੂ ਭੱਟੀਆਂ ਢਾਹਾਂ ਪਹੁੰਚੇ ਤੇ ਹੰਬੜਾਂ ਮੁੱਲਾਂਪੁਰ ਦੇ ਮੁੱਖ ਰਸਤੇ ‘ਤੇ ਧਰਨਾ ਲਗਾ ਦਿੱਤਾ। ਇਸ ਦੌਰਾਨ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੀ ਇਸ ਧਰਨੇ ‘ਚ ਹਿੱਸਾ ਲਿਆ ਹੈ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published.