ਐਗਜ਼ਿਟ ਪੋਲ ’ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਪਾਈਆਂ ਵੋਟਾਂ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਖੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਨਕਾਰ ਦਿੱਤਾ ਹੈ। ਇਸ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਸ ਦਾ ਰਿਪਲੇਸਮੈਂਟ ਬਣੇਗੀ।

ਉਹਨਾਂ ਕਿਹਾ ਕਿ, ਐਗਜ਼ਿਟ ਪੋਲ ਦੇ ਨਤੀਜਿਆਂ ਤੋਂ ਸਾਫ਼ ਹੈ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਹਨ। ਲੋਕਾਂ ਨੇ ਪਰੰਪਰਿਕ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਆਮ ਆਦਮੀ ਪਾਰਟੀ ਰਾਸ਼ਟਰੀ ਪਟਲ ਤੇ ਸਭ ਤੋਂ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੂਰੇ ਦੇਸ਼ ਦੀ ਪਾਰਟੀ ਬਣਨ ਜਾ ਰਹੀ ਹੈ।
ਦੱਸ ਦਈਏ ਕਿ ਐਗਜ਼ਿਟ ਪੋਲ ਦੇ ਨਤੀਜਿਆਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਸਾਨੀ ਨਾਲ ਜਿੱਤ ਦਰਜ ਕਰਨ ਵਿੱਚ ਕਾਮਯਾਬ ਰਹੇਗੀ। ਐਗਜ਼ਿਟ ਪੋਲ ਵਿੱਚ ਆਮ ਆਦਮ ਪਾਰਟੀ ਨੂੰ 51 ਤੋਂ 61 ਸੀਟਾਂ ਮਿਲਦੀਆਂ ਦਿਸ ਰਹੀਆਂ ਹਨ। ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 78 ਸੀਟਾਂ ਤੇ ਜਿੱਤ ਦਰਜ ਕੀਤੀ ਸੀ।
