ਐਡਵੋਕੇਟ ਧਾਮੀ ਦਾ ਵੱਡਾ ਬਿਆਨ, ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ

 ਐਡਵੋਕੇਟ ਧਾਮੀ ਦਾ ਵੱਡਾ ਬਿਆਨ, ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ

ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਚਾਰਾਜੋਈ ਕੀਤੀ ਜਾ ਰਹੀ ਹੈ। ਇਸ ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੱਤੀ ਹੈ।

ਉਹਨਾਂ ਕਿਹਾ ਕਿ, ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੀ ਅਣਦੇਖੀ ਕਰਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੂਬੇ ਦੀ ਤਰਜਮਾਨੀ ਕਰਨ ਦੀ ਥਾਂ ਵਿਰੋਧ ਵਿੱਚ ਭੁਗਤ ਰਹੇ ਹਨ।

Chandigarh - Wikipedia

ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿੱਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜੋਰ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸ਼ਾਜਿਸੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ਵਿਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ।

ਉਹਨਾਂ ਕਿਹਾ ਕਿ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ। ਕੇਂਦਰ ਵਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜਮੀਨ ਦੀ ਵਰਤੋਂ ਕਰੇ ਅਤੇ ਮੌਜੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ ਤੇ ਹਾਮੀ ਨਾ ਭਰਨ।

Leave a Reply

Your email address will not be published.