ਐਡਵੋਕੇਟ ਹਰਜਿੰਦਰ ਸਿੰਘ ਦੀ ਜਿੱਤ ਪੱਕੀ, ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਬਿਆਨ

 ਐਡਵੋਕੇਟ ਹਰਜਿੰਦਰ ਸਿੰਘ ਦੀ ਜਿੱਤ ਪੱਕੀ, ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਬਿਆਨ

ਐਸਜੀਪੀਸੀ ਪ੍ਰਧਾਨ ਦੀ ਚੋਣ ਬੜੇ ਦਿਲਚਸਪ ਮੋੜ ਤੇ ਆ ਗਈ ਐ, ਅੱਜ ਪ੍ਰਧਾਨ ਦੀ ਚੋਣ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਸੁਖਬੀਰ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ।

Image

ਉਹਨਾਂ ਵੱਡਾ ਦਾਅਵਾ ਕੀਤਾ ਕਿ ਮੀਟਿੰਗ ਵਿੱਚ 100 ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ ਹੈ ਅਤੇ ਉਹਨਾਂ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਪੱਕੀ ਹੈ। ਉਹਨਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਉਹ ਆਪਣੀ ਦਾਅਵੇਦਾਰੀ ਛੱਡ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰਨ।

Image

ਇਸ ਦੇ ਨਾਲ ਹੀ ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਕਿਹਾ ਕਿ ਉਹ ਕੇਂਦਰ ਨਾਲ ਮਿਲ ਕੇ ਸਿੱਖਾਂ ਦੀ ਪਿੱਠ ਵਿੱਚ ਛੁਰਾ ਨਾ ਮਾਰਨ। ਇਹ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਕੰਮ ਕਰ ਰਹੀਆਂ ਹਨ। ਦੱਸ ਦਈਏ ਕਿ ਇਸ ਵਾਰ ਸਾਬਕਾ ਅਕਾਲੀ ਆਗੂ ਬੀਬੀ ਜਗੀਰ ਕੌਰ ਟੱਕਰ ਦੇ ਹਨ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਬੀਬੀ ਜਗੀਰ ਕੌਰ ਦੇ ਹੱਕ ਵਿੱਚ ਨਿੱਤਰੇ। ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਟੀਚਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਹੈ। ਸਾਨੂੰ ਸਭ ਨੂੰ ਪੁਰਾਣੀਆਂ ਗੱਲਾਂ ਨੂੰ ਭੁਲਾ ਕੇ ਇਕਜੁੱਟ ਹੋਣਾ ਪਵੇਗਾ।

Leave a Reply

Your email address will not be published.