ਐਨਆਈਏ ਦੀ ਵੱਡੀ ਕਾਰਵਾਈ, ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਐੱਨਆਈਏ ਦੀ ਟੀਮ

ਗਾਇਕ ਰਣਜੀਤ ਬਾਵਾ ਦੇ ਨਾਲ ਨਾਲ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬੀ ਕਲਾਕਾਰਾਂ ਕੋਲੋਂ ਐਨਆਈਏ ਦੀ ਟੀਮ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਫ਼ਸਾਨਾ ਖ਼ਾਨ, ਮਨਕੀਰਤ ਔਲਖ, ਬੱਬੂ ਮਾਨ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਵੀ ਐਨਆਈਏ ਦੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਪੰਜਾਬੀ ਸੰਗੀਤ ਜਗਤ ਤੇ ਗੈਂਗਸਟਰਾਂ ਵਿਚਾਲੇ ਕਨੈਕਸ਼ਨ ਦਾ ਐਨਆਈਏ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ। ਪੰਜਾਬੀ ਗੀਤਾਂ ਵਿੱਚ ਲੱਗਣ ਵਾਲੇ ਪੈਸੇ ਦੀ ਫੰਡਿੰਗ ਕਿੱਥੋਂ ਆਉਂਦੀ ਹੈ, ਇਸ ਬਾਰੇ ਐਨਆਈਏ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ।