News

ਐਨਸੀਟੀ ਬਿੱਲ ਖਿਲਾਫ਼ ‘ਆਪ’ ਦਾ ਹੱਲਾਬੋਲ, ਦਿੱਲੀ ਸੀਐਮ ਅੱਜ ਕਰਨਗੇ ਪ੍ਰਦਰਸ਼ਨ

ਕੇਂਦਰ ਅਤੇ ਦਿੱਲੀ ਸਰਕਾਰ ਵਿਚਾਲੇ ਵਿਵਾਦ ਦਾ ਮਾਹੌਲ ਬਣਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਕੇਂਦਰ ਸਰਕਾਰ ਖਿਲਾਫ਼ ਜੰਤਰ-ਮੰਤਰ ’ਤੇ ਵਿਰੋਧ-ਪ੍ਰਦਰਸ਼ਨ ਕਰਨਗੇ। ਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ, “ਸੰਸਦ ਵਿੱਚ ਪੇਸ਼ ਕੀਤੇ ਗਏ ਐਨਸੀਟੀ ਬਿੱਲ ਦੇ ਵਿਰੋਧ ਵਿੱਚ ਜੰਤਰ-ਮੰਤਰ ਤੇ 17 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੰਤਰੀ, ਸੰਸਦ ਮੈਂਬਰ, ਵਿਧਾਇਕ, ਕੌਂਸਲਰ ਅਤੇ ਸਾਰੇ ਕਾਰਕੁਨ ਹਿੱਸਾ ਲੈਣਗੇ। ਉੱਥੇ ਹੀ ਕਾਂਗਰਸ ਨੇ ਵੀ ਬਿੱਲ ਦਾ ਵਿਰੋਧ ਕੀਤਾ ਹੈ।” ਕਾਂਗਰਸ ਆਗੂ ਵੀ ਬਿੱਲ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ। ਜਿਸ ਦਿਨ ਤੋਂ ਇਹ ਬਿੱਲ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ ਉਸ ਦਿਨ ਤੋਂ ਦਿੱਲੀ ਸਰਕਾਰ ਇਸ ਦਾ ਵਿਰੋਧ ਰਹੀ ਹੈ।

ਉਹਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਇਸ ਬਿੱਲ ਨੂੰ ਲਾਗੂ ਕਰ ਕੇ ਦਿੱਲੀ ਸਰਕਾਰ ਦੀ ਤਾਕਤ ਕਮਜ਼ੋਰ ਕਰਨਾ ਚਾਹੁੰਦੀ ਹੈ। ਉਹਨਾਂ ਅੱਗੇ ਕਿਹਾ ਕਿ, “ਕੇਂਦਰ ਸਰਕਾਰ ਨੂੰ ਦਿੱਲੀ ਸਰਕਾਰ ਦੀ ਲੋਕ ਪ੍ਰਿਅਤਾ ਰੜਕ ਰਹੀ ਹੈ।”

ਰਾਏ ਨੇ ਦਾਅਵਾ ਕੀਤਾ ਕਿ, “ਭਾਜਪਾ ਦੀ ਕੇਂਦਰ ਸਰਕਾਰ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਨੂੰ ਘੱਟ ਕਰਨ ਦੀ ਸਾਜਿਜ਼ ਘੜ ਰਹੀ ਹੈ ਅਤੇ ਇਹ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਪਲਟਣ ਦੀ ਕੋਸ਼ਿਸ਼ ਹੈ।” ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖਿਲਾਫ਼ ਅੱਜ 2 ਵਜੇ ਜੰਤਰ-ਮੰਤਰ ਵਾਲੇ ਸਥਾਨ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top