ਐਮਪੀ ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

 ਐਮਪੀ ਰਵਨੀਤ ਬਿੱਟੂ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ਤੇ ਧਮਕੀ ਦਿੱਤੀ ਗਈ ਹੈ। ਉਹਨਾਂ ਤੋਂ ਇਲਾਵਾ ਉਹਨਾਂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

Phone Call Photos, Download Free Phone Call Stock Photos & HD Images

ਅਸਲ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਐਤਵਾਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ਤੇ ਫੋਨ ਆਇਆ ਅਤੇ ਧਮਕੀ ਦੇਣ ਵਾਲੇ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਨਾ ਬਣਨ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਬੰਦੀ ਸਿੰਘਾਂ ਖਿਲਾਫ਼ ਬਿੱਟੂ ਬੋਲਣਾ ਬੰਦ ਕਰ ਦੇਣ ਨਹੀਂ ਤਾਂ ਨਤੀਜਾ ਮਾੜਾ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਬਿੱਟੂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਹੈ। ਇਸ ਤੋਂ ਬਾਅਦ ਮੈਂਬਰ ਬਿੱਟੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ। ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹਨਾਂ ਜਲਦੀ ਹੀ ਜਾਂਚ ਦਾ ਭਰੋਸਾ ਦਿੱਤਾ ਅਤੇ ਪੁਲਿਸ ਨੂੰ ਸਖ਼ਤ ਹੁਕਮ ਵੀ ਦਿੱਤੇ ਹਨ ਕਿ ਸੁਰੱਖਿਆ ਵਿਵਸਥਾ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ।

Leave a Reply

Your email address will not be published.