News

ਐਮਪੀ ਲੈਂਡ ਫੰਡ ਜਲਦ ਬਹਾਲ ਕੀਤਾ ਜਾਵੇ: ਮਹਾਰਾਣੀ ਪ੍ਰਨੀਤ ਕੌਰ

ਪਟਿਆਲਾ ਦੀ ਐਮਪੀ ਮਹਾਰਾਣੀ ਪ੍ਰਨੀਤ ਕੌਰ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਸੰਸਦ ਮੈਂਬਰਾਂ ਦਾ ਐਮਪੀ ਲੈਂਡ ਫੰਡ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਲੋਕ ਸਭਾ ਵਿੱਚ ਵਿੱਤੀ ਬਿੱਲ ’ਤੇ ਚਰਚਾ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ, ਇਹ ਸਾਡਾ ਸੰਸਦ ਮੈਂਬਰਾਂ ਦਾ ਹੱਕ ਹੈ ਕਿ ਅਸੀਂ ਅਪਣੇ ਹਲਕਿਆਂ ਦੀਆਂ ਲੋੜਾਂ ਨੂੰ ਪੂਰਾ ਕਰ ਸਕੀਏ।

May be an image of 1 person, sitting and indoor

ਇਸ ਤੋਂ ਇਲਾਵਾ ਉਹਨਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਦੁਬਾਰਾ ਅਪੀਲ ਕੀਤੀ ਕਿ ਉਹ ਕੋਵਿਡ ਮਹਾਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਵਜੋਂ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਦੀਆਂ ਤਨਖ਼ਾਹਾਂ ਵਧਾਉਣ। ਕੇਂਦਰੀ ਵਿੱਤ ਮੰਤਰੀ ਵੱਲੋਂ ਸਾਲ 2021-22 ਦੇ ਕੇਂਦਰੀ ਬਜਟ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਵਿਕਾਸ ਫੰਡ ਜੋੜੇ ਜਾਣ ਦੇ ਮੁੱਦੇ ’ਤੇ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਸੈੱਸ ਜਿੱਥੇ ਸਾਡੇ ਸੰਘੀ ਵਿੱਤੀ ਢਾਂਚੇ ’ਤੇ ਬੁਰਾ ਪ੍ਰਭਾਵ ਪਾਵੇਗਾ, ਉੱਥੇ ਰਾਜਾਂ ਦੇ ਮਾਲੀਆ ਹਿੱਸੇ ਨੂੰ ਵੀ ਸੱਟ ਮਾਰੇਗਾ।

ਉਹਨਾਂ ਨੇ ਵਿੱਤੀ ਬਿੱਲ 2021 ਬਾਰੇ ਬੋਲਦਿਆਂ ਕਿਹਾ ਕਿ ਇਸ ਵਿਚੋਂ ਵੀ ਬਹੁ-ਗਿਣਤੀ ਵਿਵਸਥਾਵਾਂ ਮਨੀ ਬਿੱਲ ਦੀ ਪ੍ਰੀਭਾਸ਼ਾ ਮੁਤਾਬਕ ਪੂਰੀਆਂ ਨਹੀਂ ਕੀਤੀਆਂ ਜਾ ਸਕੀਆਂ, ਕਿਉਂ ਕਿ ਇਹ ਵਿਵਸਥਾਵਾਂ, ਟੈਕਸਾਂ, ਸਰਕਾਰ ਤੋਂ ਪੈਸਾ ਉਧਾਰ ਲੈਣ ਤੋਂ ਇਲਾਵਾ ਨਾ ਹੀ ਖਰਚਿਆ ਅਤੇ ਨਾ ਹੀ ਰਸੀਦਾਂ ਨਾਲ ਜੁੜੀ ਹੋਈ ਹੈ, ਜਿਹੜੀ ਕਿ ਭਾਰਤ ਦੇ ਸੰਗਠਿਤ ਫੰਡ ਵਿੱਚ ਸ਼ਾਮਲ ਹੈ।

ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਆਰਥਿਕਤਾ ’ਤੇ ਪਏ ਪ੍ਰਭਾਵਾਂ ਬਾਰੇ ਉਹਨਾਂ ਕਿਹਾ ਕਿ ਸਾਡਾ ਖੇਤੀਬਾੜੀ ਸੈਕਟਰ ਇਕਲੌਤਾ ਅਜਿਹਾ ਸੈਕਟਰ ਸੀ ਜਿਹੜਾ ਕਿ ਆਰਥਿਕਤਾ  ਲਈ ਉਮੀਦ ਦੀ ਕਿਰਨ ਸੀ, ਇਸ ਨੂੰ ਛੱਡ ਕੇ ਹਰ ਦੂਜਾ ਖੇਤਰ ਇਸ ਮਹਾਂਮਾਰੀ ਤੋਂ ਪ੍ਰਭਾਵਿਤ ਹੋਇਆ ਹੈ।

Click to comment

Leave a Reply

Your email address will not be published. Required fields are marked *

Most Popular

To Top