ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਹੋਈ ਖ਼ਤਮ, ਮੀਡੀਆ ਦੇ ਹੋਏ ਰੂਬਰੂ, ਆਖੀ ਵੱਡੀ ਗੱਲ

 ਐਸਆਈਟੀ ਵੱਲੋਂ ਸੁਖਬੀਰ ਬਾਦਲ ਤੋਂ ਪੁੱਛਗਿੱਛ ਹੋਈ ਖ਼ਤਮ, ਮੀਡੀਆ ਦੇ ਹੋਏ ਰੂਬਰੂ, ਆਖੀ ਵੱਡੀ ਗੱਲ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਕਮੇਟੀ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸਤ ਕਰ ਰਹੀ ਹੈ।

ਉਹਨਾਂ ਕਿਹਾ ਕਿ ਮੁੱਦਾ ਭਟਕਾਉਣ ਲਈ ਉਹਨਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਐਸਆਈਟੀ ਨੇ ਉਹਨਾਂ ਕੋਲੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜਾਂਚ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਬੇਅਦਬੀ ਦੀ ਘਟਨਾ ਤੇ ਸਿਆਸਤ ਹੋ ਰਹੀ ਹੈ।

ਇਸ ਮਾਮਲੇ ਦੇ ਦੋਸ਼ੀ ਫੜ੍ਹੇ ਜਾਣੇ ਚਾਹੀਦੇ ਹਨ ਤਾਂ ਕਿ ਇਸ ਮਾਮਲੇ ਸਬੰਧੀ ਸਿਆਸਤ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਸਾਲ 2015 ਵਿੱਚ ਹੋਏ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਦਿੱਤੇ ਸਨ।

 

 

Leave a Reply

Your email address will not be published.