ਐਸਜੀਪੀਸੀ ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏਗੀ ਆਕਸੀਜਨ
By
Posted on

ਪੰਜਾਬ ਵਿੱਚ ਵੈਕਸੀਨ ਅਤੇ ਆਕਸੀਜਨ ਦੋਵਾਂ ਦੀ ਭਾਰੀ ਕਮੀ ਹੋ ਗਈ ਹੈ। ਜਿੱਥੇ ਬਹੁਤੇ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋ ਰਹੀ ਹੈ ਉੱਥੇ ਹੀ ਆਕਸੀਜਨ ਨਾ ਮਿਲਣ ਕਾਰਨ ਲੋਕ ਅਪਣੀ ਜਾਨ ਗੁਆ ਰਹੇ ਹਨ। ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਮਰੀਜ਼ਾਂ ਲਈ ਆਕਸੀਜਨ ਦਾ ਲੰਗਰ ਲਾਇਆ ਗਿਆ ਹੈ।

ਉੱਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਕਸੀਜਨ ਦਾ ਖਾਸ ਪ੍ਰਬੰਧ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਦੇ ਹੁਕਮਾਂ ਤੇ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ 10ਵੀਂ ਆਲਮਗੀਰ ਵਿਖੇ ਕੋਰੋਨਾ ਪੀੜਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਾ ਕੇ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ।
ਐਸਜੀਪੀਸੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਨੇ ਦਸਿਆ ਕਿ ਲੋੜਵੰਦਾਂ ਨੂੰ ਹਰ ਸਮੇਂ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ। ਗੁਰੂ ਘਰ ਦੇ ਚਾਰੇ ਦਰਵਾਜ਼ੇ ਹਰ ਧਰਮ ਲਈ 24 ਘੰਟੇ ਖੁੱਲ੍ਹੇ ਹਨ।
