Punjab

ਐਸਜੀਪੀਸੀ ਚੋਣਾਂ ਨੂੰ ਲੈ ਕੇ ਸਿੱਖ ਧਿਰਾਂ ਦਾ ਵੱਡਾ ਐਲਾਨ, ਅਕਾਲੀ ਦਲ ਬਾਦਲ ਨੂੰ ਟੱਕਰ ਦੇਣ ਲਈ ਤਿਆਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿੱਖ ਧਿਰਾਂ ਦਾ ਏਕਾ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ ਹੈ। ਸਿੱਖ ਧਿਰਾਂ ਨੇ ਇਸ ਏਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਹ ਸਾਰੀਆਂ ਧਿਰਾਂ ਬਾਦਲ ਪਰਿਵਾਰ ਦੀਆਂ ਮੁੱਖ ਵਿਰੋਧੀ ਹਨ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਇੱਕਜੁੱਟ ਹੋਣ ਦਾ ਐਲਾਨ ਕੀਤਾ ਹੈ।

ਇਨ੍ਹਾਂ ਸਾਰੀਆਂ ਧਿਰਾਂ ਨੇ ਮੰਗਲਵਾਰ ਨੂੰ ਲੰਧਰ ਵਿਖੇ ਬੈਠਕ ਕਰ ਕੇ ਸ਼੍ਰੋਮਣੀ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਇਕੱਠੇ ਹੋ ਕੇ ਲੜਨ ਦਾ ਫ਼ੈਸਲਾ ਕੀਤਾ ਹੈ। ਬਾਬਾ ਸਰਬਜੋਤ ਸਿੰਘ ਬੇਦੀ ਤੇ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣਾਂ ਲੜਨ।

ਇਹਨਾਂ ਪੰਜਾਂ ਆਗੂਆਂ ਨੇ ਕਿਹਾ ਕਿ ਸਾਰੇ ਸ਼੍ਰੋਮਣੀ ਕਮੇਟੀ ਹਲਕਿਆਂ ਤੋਂ ਉਹੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਜਿਹੜੇ ਨਿਰੋਲ ਪੰਥਕ ਤੇ ਅੰਮ੍ਰਿਤਧਾਰੀ ਹੋਣ। ਇਹਨਾਂ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖੁਦ ਨਹੀਂ ਲੜਨਗੇ। ਜਿਹੜੇ ਆਗੂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਈ ਜਾਵੇਗੀ ਉਸ ਨੂੰ ਪੰਜਾਬ ਵਿਧਾਨ ਸਭਾ ਦੀ ਚੋਣ ਨਹੀਂ ਲੜਾਈ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top