ਐਸਜੀਪੀਸੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, SGPC ‘ਤੇ ਕੌਮ ਦਾ ਕਬਜ਼ਾ, ਕਿਸੇ ਦਾ ਨਿੱਜੀ ਨਹੀਂ

 ਐਸਜੀਪੀਸੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, SGPC ‘ਤੇ ਕੌਮ ਦਾ ਕਬਜ਼ਾ, ਕਿਸੇ ਦਾ ਨਿੱਜੀ ਨਹੀਂ

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ਵਿੱਚ ਸੇਵਾ ਅਤੇ ਸ਼ਹਾਦਤ ਦਾ ਬਹੁਤ ਵੱਡਾ ਯੋਗਦਾਨ ਰਿਹਾ।

May be an image of 5 people, beard, people standing and turban

ਆਜ਼ਾਦੀ ਤੋਂ ਪਹਿਲਾਂ ਜੋ ਵੀ ਧੱਕੇ ਅਤੇ ਜ਼ੁਲਮ ਹੋਏ ਹਨ, ਉਸ ਵਿੱਚ ਸਾਡੇ ਬਹਾਦਰ ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਜ਼ਾਇਦਾਦ ਨਹੀਂ ਅਤੇ ਨਾ ਕਿਸੇ ਦਾ ਇਸ ਤੇ ਕਬਜ਼ਾ ਹੈ।

ਇਹਨਾਂ ਦੋਵਾਂ ਤੇ ਕੌਮ ਦਾ ਕਬਜ਼ਾ ਹੈ ਅਤੇ ਇਹ ਕੌਮ ਦੀ ਕਮੇਟੀ ਹੈ। ਸ਼੍ਰੋਮਣੀ ਕਮੇਟੀ ਨੂੰ ਲੋਕ ਬਣਾਉਂਦੇ ਹਨ। ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਲਾਉਂਦੇ ਹੋਏ ਉਹਨਾਂ ਕਿਹਾ ਕਿ, ਦਿੱਲੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਕੇਂਦਰ ਦੀ ਸਰਕਾਰ ਨੇ ਕਬਜ਼ਾ ਕਰ ਲਿਆ ਹੈ।

Leave a Reply

Your email address will not be published.